ਸਲੋਕ ਮਃ ੧ ॥ ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥ ਜੀਉ ਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ ॥ ਮਾਸਹੁ ਬਾਹਰਿ ਕਢਿਆ ਮੰਮਾ ਮਾਸੁ ਗਿਰਾਸੁ ॥ ਮੁਹੁ ਮਾਸੈ ਕਾ ਜੀਭ ਮਾਸੈ ਕੀ ਮਾਸੈ ਅੰਦਰਿ ਸਾਸੁ ॥ ਵਡਾ ਹੋਆ ਵੀਆਹਿਆ ਘਰਿ ਲੈ ਆਇਆ ਮਾਸੁ ॥ ਮਾਸਹੁ ਹੀ ਮਾਸੁ ਊਪਜੈ ਮਾਸਹੁ ਸਭੋ ਸਾਕੁ ॥ ਸਤਿਗੁਰਿ ਮਿਲਿਐ ਹੁਕਮੁ ਬੁਝੀਐ ਤਾਂ ਕੋ ਆਵੈ ਰਾਸਿ ॥ ਆਪਿ ਛੁਟੇ ਨਹ ਛੂਟੀਐ ਨਾਨਕ ਬਚਨਿ ਬਿਣਾਸੁ ॥੧॥
Scroll