ਮਃ ੧ ॥ ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥ ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥ ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥ ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥ ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥ ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥ ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥ ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥ ਇਸਤ੍ਰੀ ਪੁਰਖੈ ਜਾਂ ਨਿਸਿ ਮੇਲਾ ਓਥੈ ਮੰਧੁ ਕਮਾਹੀ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਬਾਹਰ ਕਾ ਮਾਸੁ ਮੰਦਾ ਸੁਆਮੀ ਘਰ ਕਾ ਮਾਸੁ ਚੰਗੇਰਾ ॥ ਜੀਅ ਜੰਤ ਸਭਿ ਮਾਸਹੁ ਹੋਏ ਜੀਇ ਲਇਆ ਵਾਸੇਰਾ ॥ ਅਭਖੁ ਭਖਹਿ ਭਖੁ ਤਜਿ ਛੋਡਹਿ ਅੰਧੁ ਗੁਰੂ ਜਿਨ ਕੇਰਾ ॥ ਮਾਸਹੁ ਨਿੰਮੇ ਮਾਸਹੁ ਜੰਮੇ ਹਮ ਮਾਸੈ ਕੇ ਭਾਂਡੇ ॥ ਗਿਆਨੁ ਧਿਆਨੁ ਕਛੁ ਸੂਝੈ ਨਾਹੀ ਚਤੁਰੁ ਕਹਾਵੈ ਪਾਂਡੇ ॥ ਮਾਸੁ ਪੁਰਾਣੀ ਮਾਸੁ ਕਤੇਬੀ ਚਹੁ ਜੁਗਿ ਮਾਸੁ ਕਮਾਣਾ ॥ ਜਜਿ ਕਾਜਿ ਵੀਆਹਿ ਸੁਹਾਵੈ ਓਥੈ ਮਾਸੁ ਸਮਾਣਾ ॥ ਇਸਤ੍ਰੀ ਪੁਰਖ ਨਿਪਜਹਿ ਮਾਸਹੁ ਪਾਤਿਸਾਹ ਸੁਲਤਾਨਾਂ ॥ ਜੇ ਓਇ ਦਿਸਹਿ ਨਰਕਿ ਜਾਂਦੇ ਤਾਂ ਉਨ੍ਹ੍ਹ ਕਾ ਦਾਨੁ ਨ ਲੈਣਾ ॥ ਦੇਂਦਾ ਨਰਕਿ ਸੁਰਗਿ ਲੈਦੇ ਦੇਖਹੁ ਏਹੁ ਧਿਙਾਣਾ ॥ ਆਪਿ ਨ ਬੂਝੈ ਲੋਕ ਬੁਝਾਏ ਪਾਂਡੇ ਖਰਾ ਸਿਆਣਾ ॥ ਪਾਂਡੇ ਤੂ ਜਾਣੈ ਹੀ ਨਾਹੀ ਕਿਥਹੁ ਮਾਸੁ ਉਪੰਨਾ ॥ ਤੋਇਅਹੁ ਅੰਨੁ ਕਮਾਦੁ ਕਪਾਹਾਂ ਤੋਇਅਹੁ ਤ੍ਰਿਭਵਣੁ ਗੰਨਾ ॥ ਤੋਆ ਆਖੈ ਹਉ ਬਹੁ ਬਿਧਿ ਹਛਾ ਤੋਐ ਬਹੁਤੁ ਬਿਕਾਰਾ ॥ ਏਤੇ ਰਸ ਛੋਡਿ ਹੋਵੈ ਸੰਨਿਆਸੀ ਨਾਨਕੁ ਕਹੈ ਵਿਚਾਰਾ ॥੨॥

Leave a Reply

Powered By Indic IME