ਰਾਗੁ ਮਾਝ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਬਦਿ ਰੰਗਾਏ ਹੁਕਮਿ ਸਬਾਏ ॥ ਸਚੀ ਦਰਗਹ ਮਹਲਿ ਬੁਲਾਏ ॥ ਸਚੇ ਦੀਨ ਦਇਆਲ ਮੇਰੇ ਸਾਹਿਬਾ ਸਚੇ ਮਨੁ ਪਤੀਆਵਣਿਆ ॥੧॥ ਹਉ ਵਾਰੀ ਜੀਉ ਵਾਰੀ ਸਬਦਿ ਸੁਹਾਵਣਿਆ ॥ ਅੰਮ੍ਰਿਤ ਨਾਮੁ ਸਦਾ ਸੁਖਦਾਤਾ ਗੁਰਮਤੀ ਮੰਨਿ ਵਸਾਵਣਿਆ ॥੧॥ ਰਹਾਉ ॥ ਨਾ ਕੋ ਮੇਰਾ ਹਉ ਕਿਸੁ ਕੇਰਾ ॥ ਸਾਚਾ ਠਾਕੁਰੁ ਤ੍ਰਿਭਵਣਿ ਮੇਰਾ ॥ ਹਉਮੈ ਕਰਿ ਕਰਿ ਜਾਇ ਘਣੇਰੀ ਕਰਿ ਅਵਗਣ ਪਛੋਤਾਵਣਿਆ ॥੨॥ ਹੁਕਮੁ ਪਛਾਣੈ ਸੁ ਹਰਿ ਗੁਣ ਵਖਾਣੈ ॥ ਗੁਰ ਕੈ ਸਬਦਿ ਨਾਮਿ ਨੀਸਾਣੈ ॥ ਸਭਨਾ ਕਾ ਦਰਿ ਲੇਖਾ ਸਚੈ ਛੂਟਸਿ ਨਾਮਿ ਸੁਹਾਵਣਿਆ ॥੩॥ ਮਨਮੁਖੁ ਭੂਲਾ ਠਉਰੁ ਨ ਪਾਏ ॥ ਜਮ ਦਰਿ ਬਧਾ ਚੋਟਾ ਖਾਏ ॥ ਬਿਨੁ ਨਾਵੈ ਕੋ ਸੰਗਿ ਨ ਸਾਥੀ ਮੁਕਤੇ ਨਾਮੁ ਧਿਆਵਣਿਆ ॥੪॥ ਸਾਕਤ ਕੂੜੇ ਸਚੁ ਨ ਭਾਵੈ ॥ ਦੁਬਿਧਾ ਬਾਧਾ ਆਵੈ ਜਾਵੈ ॥ ਲਿਖਿਆ ਲੇਖੁ ਨ ਮੇਟੈ ਕੋਈ ਗੁਰਮੁਖਿ ਮੁਕਤਿ ਕਰਾਵਣਿਆ ॥੫॥ ਪੇਈਅੜੈ ਪਿਰੁ ਜਾਤੋ ਨਾਹੀ ॥ ਝੂਠਿ ਵਿਛੁੰਨੀ ਰੋਵੈ ਧਾਹੀ ॥ ਅਵਗਣਿ ਮੁਠੀ ਮਹਲੁ ਨ ਪਾਏ ਅਵਗਣ ਗੁਣਿ ਬਖਸਾਵਣਿਆ ॥੬॥ ਪੇਈਅੜੈ ਜਿਨਿ ਜਾਤਾ ਪਿਆਰਾ ॥ ਗੁਰਮੁਖਿ ਬੂਝੈ ਤਤੁ ਬੀਚਾਰਾ ॥ ਆਵਣੁ ਜਾਣਾ ਠਾਕਿ ਰਹਾਏ ਸਚੈ ਨਾਮਿ ਸਮਾਵਣਿਆ ॥੭॥ ਗੁਰਮੁਖਿ ਬੂਝੈ ਅਕਥੁ ਕਹਾਵੈ ॥ ਸਚੇ ਠਾਕੁਰ ਸਾਚੋ ਭਾਵੈ ॥ ਨਾਨਕ ਸਚੁ ਕਹੈ ਬੇਨੰਤੀ ਸਚੁ ਮਿਲੈ ਗੁਣ ਗਾਵਣਿਆ ॥੮॥੧॥
Scroll