ਸਲੋਕ ਮਃ ੧ ॥ ਘਰ ਮਹਿ ਘਰੁ ਦੇਖਾਇ ਦੇਇ ਸੋ ਸਤਿਗੁਰੁ ਪੁਰਖੁ ਸੁਜਾਣੁ ॥ ਪੰਚ ਸਬਦ ਧੁਨਿਕਾਰ ਧੁਨਿ ਤਹ ਬਾਜੈ ਸਬਦੁ ਨੀਸਾਣੁ ॥ ਦੀਪ ਲੋਅ ਪਾਤਾਲ ਤਹ ਖੰਡ ਮੰਡਲ ਹੈਰਾਨੁ ॥ ਤਾਰ ਘੋਰ ਬਾਜਿੰਤ੍ਰ ਤਹ ਸਾਚਿ ਤਖਤਿ ਸੁਲਤਾਨੁ ॥ ਸੁਖਮਨ ਕੈ ਘਰਿ ਰਾਗੁ ਸੁਨਿ ਸੁੰਨਿ ਮੰਡਲਿ ਲਿਵ ਲਾਇ ॥ ਅਕਥ ਕਥਾ ਬੀਚਾਰੀਐ ਮਨਸਾ ਮਨਹਿ ਸਮਾਇ ॥ ਉਲਟਿ ਕਮਲੁ ਅੰਮ੍ਰਿਤਿ ਭਰਿਆ ਇਹੁ ਮਨੁ ਕਤਹੁ ਨ ਜਾਇ ॥ ਅਜਪਾ ਜਾਪੁ ਨ ਵੀਸਰੈ ਆਦਿ ਜੁਗਾਦਿ ਸਮਾਇ ॥ ਸਭਿ ਸਖੀਆ ਪੰਚੇ ਮਿਲੇ ਗੁਰਮੁਖਿ ਨਿਜ ਘਰਿ ਵਾਸੁ ॥ ਸਬਦੁ ਖੋਜਿ ਇਹੁ ਘਰੁ ਲਹੈ ਨਾਨਕੁ ਤਾ ਕਾ ਦਾਸੁ ॥੧॥
Scroll