ਪਉੜੀ ॥ ਤੂੰ ਆਪੇ ਆਪਿ ਵਰਤਦਾ ਆਪਿ ਬਣਤ ਬਣਾਈ ॥ ਤੁਧੁ ਬਿਨੁ ਦੂਜਾ ਕੋ ਨਹੀ ਤੂ ਰਹਿਆ ਸਮਾਈ ॥ ਤੇਰੀ ਗਤਿ ਮਿਤਿ ਤੂਹੈ ਜਾਣਦਾ ਤੁਧੁ ਕੀਮਤਿ ਪਾਈ ॥ ਤੂ ਅਲਖ ਅਗੋਚਰੁ ਅਗਮੁ ਹੈ ਗੁਰਮਤਿ ਦਿਖਾਈ ॥ ਅੰਤਰਿ ਅਗਿਆਨੁ ਦੁਖੁ ਭਰਮੁ ਹੈ ਗੁਰ ਗਿਆਨਿ ਗਵਾਈ ॥ ਜਿਸੁ ਕ੍ਰਿਪਾ ਕਰਹਿ ਤਿਸੁ ਮੇਲਿ ਲੈਹਿ ਸੋ ਨਾਮੁ ਧਿਆਈ ॥ ਤੂ ਕਰਤਾ ਪੁਰਖੁ ਅਗੰਮੁ ਹੈ ਰਵਿਆ ਸਭ ਠਾਈ ॥ ਜਿਤੁ ਤੂ ਲਾਇਹਿ ਸਚਿਆ ਤਿਤੁ ਕੋ ਲਗੈ ਨਾਨਕ ਗੁਣ ਗਾਈ ॥੨੮॥੧॥ ਸੁਧੁ
Scroll