ਮਾਝ ਮਹਲਾ ੩ ਘਰੁ ੧ ॥ ਕਰਮੁ ਹੋਵੈ ਸਤਿਗੁਰੂ ਮਿਲਾਏ ॥ ਸੇਵਾ ਸੁਰਤਿ ਸਬਦਿ ਚਿਤੁ ਲਾਏ ॥ ਹਉਮੈ ਮਾਰਿ ਸਦਾ ਸੁਖੁ ਪਾਇਆ ਮਾਇਆ ਮੋਹੁ ਚੁਕਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਸਤਿਗੁਰ ਕੈ ਬਲਿਹਾਰਣਿਆ ॥ ਗੁਰਮਤੀ ਪਰਗਾਸੁ ਹੋਆ ਜੀ ਅਨਦਿਨੁ ਹਰਿ ਗੁਣ ਗਾਵਣਿਆ ॥੧॥ ਰਹਾਉ ॥ ਤਨੁ ਮਨੁ ਖੋਜੇ ਤਾ ਨਾਉ ਪਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ ਗੁਰ ਕੀ ਬਾਣੀ ਅਨਦਿਨੁ ਗਾਵੈ ਸਹਜੇ ਭਗਤਿ ਕਰਾਵਣਿਆ ॥੨॥ ਇਸੁ ਕਾਇਆ ਅੰਦਰਿ ਵਸਤੁ ਅਸੰਖਾ ॥ ਗੁਰਮੁਖਿ ਸਾਚੁ ਮਿਲੈ ਤਾ ਵੇਖਾ ॥ ਨਉ ਦਰਵਾਜੇ ਦਸਵੈ ਮੁਕਤਾ ਅਨਹਦ ਸਬਦੁ ਵਜਾਵਣਿਆ ॥੩॥ ਸਚਾ ਸਾਹਿਬੁ ਸਚੀ ਨਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਅਨਦਿਨੁ ਸਦਾ ਰਹੈ ਰੰਗਿ ਰਾਤਾ ਦਰਿ ਸਚੈ ਸੋਝੀ ਪਾਵਣਿਆ ॥੪॥ ਪਾਪ ਪੁੰਨ ਕੀ ਸਾਰ ਨ ਜਾਣੀ ॥ ਦੂਜੈ ਲਾਗੀ ਭਰਮਿ ਭੁਲਾਣੀ ॥ ਅਗਿਆਨੀ ਅੰਧਾ ਮਗੁ ਨ ਜਾਣੈ ਫਿਰਿ ਫਿਰਿ ਆਵਣ ਜਾਵਣਿਆ ॥੫॥ ਗੁਰ ਸੇਵਾ ਤੇ ਸਦਾ ਸੁਖੁ ਪਾਇਆ ॥ ਹਉਮੈ ਮੇਰਾ ਠਾਕਿ ਰਹਾਇਆ ॥ ਗੁਰ ਸਾਖੀ ਮਿਟਿਆ ਅੰਧਿਆਰਾ ਬਜਰ ਕਪਾਟ ਖੁਲਾਵਣਿਆ ॥੬॥ ਹਉਮੈ ਮਾਰਿ ਮੰਨਿ ਵਸਾਇਆ ॥ ਗੁਰ ਚਰਣੀ ਸਦਾ ਚਿਤੁ ਲਾਇਆ ॥ ਗੁਰ ਕਿਰਪਾ ਤੇ ਮਨੁ ਤਨੁ ਨਿਰਮਲੁ ਨਿਰਮਲ ਨਾਮੁ ਧਿਆਵਣਿਆ ॥੭॥ ਜੀਵਣੁ ਮਰਣਾ ਸਭੁ ਤੁਧੈ ਤਾਈ ॥ ਜਿਸੁ ਬਖਸੇ ਤਿਸੁ ਦੇ ਵਡਿਆਈ ॥ ਨਾਨਕ ਨਾਮੁ ਧਿਆਇ ਸਦਾ ਤੂੰ ਜੰਮਣੁ ਮਰਣੁ ਸਵਾਰਣਿਆ ॥੮॥੧॥੨॥
Scroll