ਮਲਾਰ ॥ ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ ॥ ਤੂ ਨ ਬਿਸਾਰੇ ਰਾਮਈਆ ॥੧॥ ਰਹਾਉ ॥ ਆਲਾਵੰਤੀ ਇਹੁ ਭ੍ਰਮੁ ਜੋ ਹੈ ਮੁਝ ਊਪਰਿ ਸਭ ਕੋਪਿਲਾ ॥ ਸੂਦੁ ਸੂਦੁ ਕਰਿ ਮਾਰਿ ਉਠਾਇਓ ਕਹਾ ਕਰਉ ਬਾਪ ਬੀਠੁਲਾ ॥੧॥ ਮੂਏ ਹੂਏ ਜਉ ਮੁਕਤਿ ਦੇਹੁਗੇ ਮੁਕਤਿ ਨ ਜਾਨੈ ਕੋਇਲਾ ॥ ਏ ਪੰਡੀਆ ਮੋ ਕਉ ਢੇਢ ਕਹਤ ਤੇਰੀ ਪੈਜ ਪਿਛੰਉਡੀ ਹੋਇਲਾ ॥੨॥ ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜ ਭਇਓ ਅਪਾਰਲਾ ॥ ਫੇਰਿ ਦੀਆ ਦੇਹੁਰਾ ਨਾਮੇ ਕਉ ਪੰਡੀਅਨ ਕਉ ਪਿਛਵਾਰਲਾ ॥੩॥੨॥
Scroll