ਮਲਾਰ ॥ ਹਰਿ ਜਪਤ ਤੇਊ ਜਨਾ ਪਦਮ ਕਵਲਾਸ ਪਤਿ ਤਾਸ ਸਮ ਤੁਲਿ ਨਹੀ ਆਨ ਕੋਊ ॥ ਏਕ ਹੀ ਏਕ ਅਨੇਕ ਹੋਇ ਬਿਸਥਰਿਓ ਆਨ ਰੇ ਆਨ ਭਰਪੂਰਿ ਸੋਊ ॥ ਰਹਾਉ ॥ ਜਾ ਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ ਤਾਸ ਕੀ ਜਾਤਿ ਆਛੋਪ ਛੀਪਾ ॥ ਬਿਆਸ ਮਹਿ ਲੇਖੀਐ ਸਨਕ ਮਹਿ ਪੇਖੀਐ ਨਾਮ ਕੀ ਨਾਮਨਾ ਸਪਤ ਦੀਪਾ ॥੧॥ ਜਾ ਕੈ ਈਦਿ ਬਕਰੀਦਿ ਕੁਲ ਗਊ ਰੇ ਬਧੁ ਕਰਹਿ ਮਾਨੀਅਹਿ ਸੇਖ ਸਹੀਦ ਪੀਰਾ ॥ ਜਾ ਕੈ ਬਾਪ ਵੈਸੀ ਕਰੀ ਪੂਤ ਐਸੀ ਸਰੀ ਤਿਹੂ ਰੇ ਲੋਕ ਪਰਸਿਧ ਕਬੀਰਾ ॥੨॥ ਜਾ ਕੇ ਕੁਟੰਬ ਕੇ ਢੇਢ ਸਭ ਢੋਰ ਢੋਵੰਤ ਫਿਰਹਿ ਅਜਹੁ ਬੰਨਾਰਸੀ ਆਸ ਪਾਸਾ ॥ ਆਚਾਰ ਸਹਿਤ ਬਿਪ੍ਰ ਕਰਹਿ ਡੰਡਉਤਿ ਤਿਨ ਤਨੈ ਰਵਿਦਾਸ ਦਾਸਾਨ ਦਾਸਾ ॥੩॥੨॥
Scroll