ਮਲਾਰ ੴ ਸਤਿਗੁਰ ਪ੍ਰਸਾਦਿ ॥ ਮਿਲਤ ਪਿਆਰੋ ਪ੍ਰਾਨ ਨਾਥੁ ਕਵਨ ਭਗਤਿ ਤੇ ॥ ਸਾਧਸੰਗਤਿ ਪਾਈ ਪਰਮ ਗਤੇ ॥ ਰਹਾਉ ॥ ਮੈਲੇ ਕਪਰੇ ਕਹਾ ਲਉ ਧੋਵਉ ॥ ਆਵੈਗੀ ਨੀਦ ਕਹਾ ਲਗੁ ਸੋਵਉ ॥੧॥ ਜੋਈ ਜੋਈ ਜੋਰਿਓ ਸੋਈ ਸੋਈ ਫਾਟਿਓ ॥ ਝੂਠੈ ਬਨਜਿ ਉਠਿ ਹੀ ਗਈ ਹਾਟਿਓ ॥੨॥ ਕਹੁ ਰਵਿਦਾਸ ਭਇਓ ਜਬ ਲੇਖੋ ॥ ਜੋਈ ਜੋਈ ਕੀਨੋ ਸੋਈ ਸੋਈ ਦੇਖਿਓ ॥੩॥੧॥੩॥
Scroll