ਰਾਗੁ ਕਾਨੜਾ ਚਉਪਦੇ ਮਹਲਾ ੪ ਘਰੁ ੧ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਮੇਰਾ ਮਨੁ ਸਾਧ ਜਨਾਂ ਮਿਲਿ ਹਰਿਆ ॥ ਹਉ ਬਲਿ ਬਲਿ ਬਲਿ ਬਲਿ ਸਾਧ ਜਨਾਂ ਕਉ ਮਿਲਿ ਸੰਗਤਿ ਪਾਰਿ ਉਤਰਿਆ ॥੧॥ ਰਹਾਉ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਹਮ ਸਾਧ ਜਨਾਂ ਪਗ ਪਰਿਆ ॥ ਧਨੁ ਧਨੁ ਸਾਧ ਜਿਨ ਹਰਿ ਪ੍ਰਭੁ ਜਾਨਿਆ ਮਿਲਿ ਸਾਧੂ ਪਤਿਤ ਉਧਰਿਆ ॥੧॥ ਮਨੂਆ ਚਲੈ ਚਲੈ ਬਹੁ ਬਹੁ ਬਿਧਿ ਮਿਲਿ ਸਾਧੂ ਵਸਗਤਿ ਕਰਿਆ ॥ ਜਿਉਂ ਜਲ ਤੰਤੁ ਪਸਾਰਿਓ ਬਧਕਿ ਗ੍ਰਸਿ ਮੀਨਾ ਵਸਗਤਿ ਖਰਿਆ ॥੨॥ ਹਰਿ ਕੇ ਸੰਤ ਸੰਤ ਭਲ ਨੀਕੇ ਮਿਲਿ ਸੰਤ ਜਨਾ ਮਲੁ ਲਹੀਆ ॥ ਹਉਮੈ ਦੁਰਤੁ ਗਇਆ ਸਭੁ ਨੀਕਰਿ ਜਿਉ ਸਾਬੁਨਿ ਕਾਪਰੁ ਕਰਿਆ ॥੩॥ ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਗੁਰ ਸਤਿਗੁਰ ਚਰਨ ਉਰ ਧਰਿਆ ॥ ਸਭੁ ਦਾਲਦੁ ਦੂਖ ਭੰਜ ਪ੍ਰਭੁ ਪਾਇਆ ਜਨ ਨਾਨਕ ਨਾਮਿ ਉਧਰਿਆ ॥੪॥੧॥

Leave a Reply

Powered By Indic IME