ਕਾਨੜਾ ਮਹਲਾ ੪ ॥ ਮੇਰਾ ਮਨੁ ਸੰਤ ਜਨਾ ਪਗ ਰੇਨ ॥ ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਮਨੁ ਕੋਰਾ ਹਰਿ ਰੰਗਿ ਭੇਨ ॥੧॥ ਰਹਾਉ ॥ ਹਮ ਅਚਿਤ ਅਚੇਤ ਨ ਜਾਨਹਿ ਗਤਿ ਮਿਤਿ ਗੁਰਿ ਕੀਏ ਸੁਚਿਤ ਚਿਤੇਨ ॥ ਪ੍ਰਭਿ ਦੀਨ ਦਇਆਲਿ ਕੀਓ ਅੰਗੀਕ੍ਰਿਤੁ ਮਨਿ ਹਰਿ ਹਰਿ ਨਾਮੁ ਜਪੇਨ ॥੧॥ ਹਰਿ ਕੇ ਸੰਤ ਮਿਲਹਿ ਮਨ ਪ੍ਰੀਤਮ ਕਟਿ ਦੇਵਉ ਹੀਅਰਾ ਤੇਨ ॥ ਹਰਿ ਕੇ ਸੰਤ ਮਿਲੇ ਹਰਿ ਮਿਲਿਆ ਹਮ ਕੀਏ ਪਤਿਤ ਪਵੇਨ ॥੨॥ ਹਰਿ ਕੇ ਜਨ ਊਤਮ ਜਗਿ ਕਹੀਅਹਿ ਜਿਨ ਮਿਲਿਆ ਪਾਥਰ ਸੇਨ ॥ ਜਨ ਕੀ ਮਹਿਮਾ ਬਰਨਿ ਨ ਸਾਕਉ ਓਇ ਊਤਮ ਹਰਿ ਹਰਿ ਕੇਨ ॥੩॥ ਤੁਮ੍ਹ੍ਹ ਹਰਿ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਰਾਸਿ ਦੇਨ ॥ ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਲਦਿ ਵਾਖਰੁ ਹਰਿ ਹਰਿ ਲੇਨ ॥੪॥੨॥
Scroll