ਕਾਨੜਾ ਮਹਲਾ ੪ ॥ ਜਪਿ ਮਨ ਰਾਮ ਨਾਮ ਪਰਗਾਸ ॥ ਹਰਿ ਕੇ ਸੰਤ ਮਿਲਿ ਪ੍ਰੀਤਿ ਲਗਾਨੀ ਵਿਚੇ ਗਿਰਹ ਉਦਾਸ ॥੧॥ ਰਹਾਉ ॥ ਹਮ ਹਰਿ ਹਿਰਦੈ ਜਪਿਓ ਨਾਮੁ ਨਰਹਰਿ ਪ੍ਰਭਿ ਕ੍ਰਿਪਾ ਕਰੀ ਕਿਰਪਾਸ ॥ ਅਨਦਿਨੁ ਅਨਦੁ ਭਇਆ ਮਨੁ ਬਿਗਸਿਆ ਉਦਮ ਭਏ ਮਿਲਨ ਕੀ ਆਸ ॥੧॥ ਹਮ ਹਰਿ ਸੁਆਮੀ ਪ੍ਰੀਤਿ ਲਗਾਈ ਜਿਤਨੇ ਸਾਸ ਲੀਏ ਹਮ ਗ੍ਰਾਸ ॥ ਕਿਲਬਿਖ ਦਹਨ ਭਏ ਖਿਨ ਅੰਤਰਿ ਤੂਟਿ ਗਏ ਮਾਇਆ ਕੇ ਫਾਸ ॥੨॥ ਕਿਆ ਹਮ ਕਿਰਮ ਕਿਆ ਕਰਮ ਕਮਾਵਹਿ ਮੂਰਖ ਮੁਗਧ ਰਖੇ ਪ੍ਰਭ ਤਾਸ ॥ ਅਵਗਨੀਆਰੇ ਪਾਥਰ ਭਾਰੇ ਸਤਸੰਗਤਿ ਮਿਲਿ ਤਰੇ ਤਰਾਸ ॥੩॥ ਜੇਤੀ ਸ੍ਰਿਸਟਿ ਕਰੀ ਜਗਦੀਸਰਿ ਤੇ ਸਭਿ ਊਚ ਹਮ ਨੀਚ ਬਿਖਿਆਸ ॥ ਹਮਰੇ ਅਵਗੁਨ ਸੰਗਿ ਗੁਰ ਮੇਟੇ ਜਨ ਨਾਨਕ ਮੇਲਿ ਲੀਏ ਪ੍ਰਭ ਪਾਸ ॥੪॥੩॥
Scroll