ਕਾਨੜਾ ਮਹਲਾ ੪ ॥ ਮੇਰੈ ਮਨਿ ਰਾਮ ਨਾਮੁ ਜਪਿਓ ਗੁਰ ਵਾਕ ॥ ਹਰਿ ਹਰਿ ਕ੍ਰਿਪਾ ਕਰੀ ਜਗਦੀਸਰਿ ਦੁਰਮਤਿ ਦੂਜਾ ਭਾਉ ਗਇਓ ਸਭ ਝਾਕ ॥੧॥ ਰਹਾਉ ॥ ਨਾਨਾ ਰੂਪ ਰੰਗ ਹਰਿ ਕੇਰੇ ਘਟਿ ਘਟਿ ਰਾਮੁ ਰਵਿਓ ਗੁਪਲਾਕ ॥ ਹਰਿ ਕੇ ਸੰਤ ਮਿਲੇ ਹਰਿ ਪ੍ਰਗਟੇ ਉਘਰਿ ਗਏ ਬਿਖਿਆ ਕੇ ਤਾਕ ॥੧॥ ਸੰਤ ਜਨਾ ਕੀ ਬਹੁਤੁ ਬਹੁ ਸੋਭਾ ਜਿਨ ਉਰਿ ਧਾਰਿਓ ਹਰਿ ਰਸਿਕ ਰਸਾਕ ॥ ਹਰਿ ਕੇ ਸੰਤ ਮਿਲੇ ਹਰਿ ਮਿਲਿਆ ਜੈਸੇ ਗਊ ਦੇਖਿ ਬਛਰਾਕ ॥੨॥ ਹਰਿ ਕੇ ਸੰਤ ਜਨਾ ਮਹਿ ਹਰਿ ਹਰਿ ਤੇ ਜਨ ਊਤਮ ਜਨਕ ਜਨਾਕ ॥ ਤਿਨ ਹਰਿ ਹਿਰਦੈ ਬਾਸੁ ਬਸਾਨੀ ਛੂਟਿ ਗਈ ਮੁਸਕੀ ਮੁਸਕਾਕ ॥੩॥ ਤੁਮਰੇ ਜਨ ਤੁਮ੍ਹ੍ਹ ਹੀ ਪ੍ਰਭ ਕੀਏ ਹਰਿ ਰਾਖਿ ਲੇਹੁ ਆਪਨ ਅਪਨਾਕ ॥ ਜਨ ਨਾਨਕ ਕੇ ਸਖਾ ਹਰਿ ਭਾਈ ਮਾਤ ਪਿਤਾ ਬੰਧਪ ਹਰਿ ਸਾਕ ॥੪॥੪॥

Leave a Reply

Powered By Indic IME