ਮਾਝ ਮਹਲਾ ੩ ॥ ਮੇਰਾ ਪ੍ਰਭੁ ਨਿਰਮਲੁ ਅਗਮ ਅਪਾਰਾ ॥ ਬਿਨੁ ਤਕੜੀ ਤੋਲੈ ਸੰਸਾਰਾ ॥ ਗੁਰਮੁਖਿ ਹੋਵੈ ਸੋਈ ਬੂਝੈ ਗੁਣ ਕਹਿ ਗੁਣੀ ਸਮਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਰਿ ਕਾ ਨਾਮੁ ਮੰਨਿ ਵਸਾਵਣਿਆ ॥ ਜੋ ਸਚਿ ਲਾਗੇ ਸੇ ਅਨਦਿਨੁ ਜਾਗੇ ਦਰਿ ਸਚੈ ਸੋਭਾ ਪਾਵਣਿਆ ॥੧॥ ਰਹਾਉ ॥ ਆਪਿ ਸੁਣੈ ਤੈ ਆਪੇ ਵੇਖੈ ॥ ਜਿਸ ਨੋ ਨਦਰਿ ਕਰੇ ਸੋਈ ਜਨੁ ਲੇਖੈ ॥ ਆਪੇ ਲਾਇ ਲਏ ਸੋ ਲਾਗੈ ਗੁਰਮੁਖਿ ਸਚੁ ਕਮਾਵਣਿਆ ॥੨॥ ਜਿਸੁ ਆਪਿ ਭੁਲਾਏ ਸੁ ਕਿਥੈ ਹਥੁ ਪਾਏ ॥ ਪੂਰਬਿ ਲਿਖਿਆ ਸੁ ਮੇਟਣਾ ਨ ਜਾਏ ॥ ਜਿਨ ਸਤਿਗੁਰੁ ਮਿਲਿਆ ਸੇ ਵਡਭਾਗੀ ਪੂਰੈ ਕਰਮਿ ਮਿਲਾਵਣਿਆ ॥੩॥ ਪੇਈਅੜੈ ਧਨ ਅਨਦਿਨੁ ਸੁਤੀ ॥ ਕੰਤਿ ਵਿਸਾਰੀ ਅਵਗਣਿ ਮੁਤੀ ॥ ਅਨਦਿਨੁ ਸਦਾ ਫਿਰੈ ਬਿਲਲਾਦੀ ਬਿਨੁ ਪਿਰ ਨੀਦ ਨ ਪਾਵਣਿਆ ॥੪॥ ਪੇਈਅੜੈ ਸੁਖਦਾਤਾ ਜਾਤਾ ॥ ਹਉਮੈ ਮਾਰਿ ਗੁਰ ਸਬਦਿ ਪਛਾਤਾ ॥ ਸੇਜ ਸੁਹਾਵੀ ਸਦਾ ਪਿਰੁ ਰਾਵੇ ਸਚੁ ਸੀਗਾਰੁ ਬਣਾਵਣਿਆ ॥੫॥ ਲਖ ਚਉਰਾਸੀਹ ਜੀਅ ਉਪਾਏ ॥ ਜਿਸ ਨੋ ਨਦਰਿ ਕਰੇ ਤਿਸੁ ਗੁਰੂ ਮਿਲਾਏ ॥ ਕਿਲਬਿਖ ਕਾਟਿ ਸਦਾ ਜਨ ਨਿਰਮਲ ਦਰਿ ਸਚੈ ਨਾਮਿ ਸੁਹਾਵਣਿਆ ॥੬॥ ਲੇਖਾ ਮਾਗੈ ਤਾ ਕਿਨਿ ਦੀਐ ॥ ਸੁਖੁ ਨਾਹੀ ਫੁਨਿ ਦੂਐ ਤੀਐ ॥ ਆਪੇ ਬਖਸਿ ਲਏ ਪ੍ਰਭੁ ਸਾਚਾ ਆਪੇ ਬਖਸਿ ਮਿਲਾਵਣਿਆ ॥੭॥ ਆਪਿ ਕਰੇ ਤੈ ਆਪਿ ਕਰਾਏ ॥ ਪੂਰੇ ਗੁਰ ਕੈ ਸਬਦਿ ਮਿਲਾਏ ॥ ਨਾਨਕ ਨਾਮੁ ਮਿਲੈ ਵਡਿਆਈ ਆਪੇ ਮੇਲਿ ਮਿਲਾਵਣਿਆ ॥੮॥੨॥੩॥
Scroll