ਕਾਨੜਾ ਮਹਲਾ ੪ ॥ ਮੇਰੇ ਮਨ ਹਰਿ ਹਰਿ ਰਾਮ ਨਾਮੁ ਜਪਿ ਚੀਤਿ ॥ ਹਰਿ ਹਰਿ ਵਸਤੁ ਮਾਇਆ ਗੜ੍ਹ੍ਹਿ ਵੇੜ੍ਹ੍ਹੀ ਗੁਰ ਕੈ ਸਬਦਿ ਲੀਓ ਗੜੁ ਜੀਤਿ ॥੧॥ ਰਹਾਉ ॥ ਮਿਥਿਆ ਭਰਮਿ ਭਰਮਿ ਬਹੁ ਭ੍ਰਮਿਆ ਲੁਬਧੋ ਪੁਤ੍ਰ ਕਲਤ੍ਰ ਮੋਹ ਪ੍ਰੀਤਿ ॥ ਜੈਸੇ ਤਰਵਰ ਕੀ ਤੁਛ ਛਾਇਆ ਖਿਨ ਮਹਿ ਬਿਨਸਿ ਜਾਇ ਦੇਹ ਭੀਤਿ ॥੧॥ ਹਮਰੇ ਪ੍ਰਾਨ ਪ੍ਰੀਤਮ ਜਨ ਊਤਮ ਜਿਨ ਮਿਲਿਆ ਮਨਿ ਹੋਇ ਪ੍ਰਤੀਤਿ ॥ ਪਰਚੈ ਰਾਮੁ ਰਵਿਆ ਘਟ ਅੰਤਰਿ ਅਸਥਿਰੁ ਰਾਮੁ ਰਵਿਆ ਰੰਗਿ ਪ੍ਰੀਤਿ ॥੨॥ ਹਰਿ ਕੇ ਸੰਤ ਸੰਤ ਜਨ ਨੀਕੇ ਜਿਨ ਮਿਲਿਆਂ ਮਨੁ ਰੰਗਿ ਰੰਗੀਤਿ ॥ ਹਰਿ ਰੰਗੁ ਲਹੈ ਨ ਉਤਰੈ ਕਬਹੂ ਹਰਿ ਹਰਿ ਜਾਇ ਮਿਲੈ ਹਰਿ ਪ੍ਰੀਤਿ ॥੩॥ ਹਮ ਬਹੁ ਪਾਪ ਕੀਏ ਅਪਰਾਧੀ ਗੁਰਿ ਕਾਟੇ ਕਟਿਤ ਕਟੀਤਿ ॥ ਹਰਿ ਹਰਿ ਨਾਮੁ ਦੀਓ ਮੁਖਿ ਅਉਖਧੁ ਜਨ ਨਾਨਕ ਪਤਿਤ ਪੁਨੀਤਿ ॥੪॥੫॥
Scroll