ਕਾਨੜਾ ਮਹਲਾ ੪ ॥ ਜਪਿ ਮਨ ਰਾਮ ਨਾਮ ਜਗੰਨਾਥ ॥ ਘੂਮਨ ਘੇਰ ਪਰੇ ਬਿਖੁ ਬਿਖਿਆ ਸਤਿਗੁਰ ਕਾਢਿ ਲੀਏ ਦੇ ਹਾਥ ॥੧॥ ਰਹਾਉ ॥ ਸੁਆਮੀ ਅਭੈ ਨਿਰੰਜਨ ਨਰਹਰਿ ਤੁਮ੍ਹ੍ਹ ਰਾਖਿ ਲੇਹੁ ਹਮ ਪਾਪੀ ਪਾਥ ॥ ਕਾਮ ਕ੍ਰੋਧ ਬਿਖਿਆ ਲੋਭਿ ਲੁਭਤੇ ਕਾਸਟ ਲੋਹ ਤਰੇ ਸੰਗਿ ਸਾਥ ॥੧॥ ਤੁਮ੍ਹ੍ਹ ਵਡ ਪੁਰਖ ਬਡ ਅਗਮ ਅਗੋਚਰ ਹਮ ਢੂਢਿ ਰਹੇ ਪਾਈ ਨਹੀ ਹਾਥ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਤੂ ਆਪਨ ਜਾਨਹਿ ਆਪਿ ਜਗੰਨਾਥ ॥੨॥ ਅਦ੍ਰਿਸਟੁ ਅਗੋਚਰ ਨਾਮੁ ਧਿਆਏ ਸਤਸੰਗਤਿ ਮਿਲਿ ਸਾਧੂ ਪਾਥ ॥ ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਹਰਿ ਹਰਿ ਜਪਿਓ ਅਕਥ ਕਥ ਕਾਥ ॥੩॥ ਹਮਰੇ ਪ੍ਰਭ ਜਗਦੀਸ ਗੁਸਾਈ ਹਮ ਰਾਖਿ ਲੇਹੁ ਜਗੰਨਾਥ ॥ ਜਨ ਨਾਨਕੁ ਦਾਸੁ ਦਾਸ ਦਾਸਨ ਕੋ ਪ੍ਰਭ ਕਰਹੁ ਕ੍ਰਿਪਾ ਰਾਖਹੁ ਜਨ ਸਾਥ ॥੪॥੬॥
Scroll