ਕਾਨੜਾ ਮਹਲਾ ੪ ਪੜਤਾਲ ਘਰੁ ੫ ॥ ੴ ਸਤਿਗੁਰ ਪ੍ਰਸਾਦਿ ॥ ਮਨ ਜਾਪਹੁ ਰਾਮ ਗੁਪਾਲ ॥ ਹਰਿ ਰਤਨ ਜਵੇਹਰ ਲਾਲ ॥ ਹਰਿ ਗੁਰਮੁਖਿ ਘੜਿ ਟਕਸਾਲ ॥ ਹਰਿ ਹੋ ਹੋ ਕਿਰਪਾਲ ॥੧॥ ਰਹਾਉ ॥ ਤੁਮਰੇ ਗੁਨ ਅਗਮ ਅਗੋਚਰ ਏਕ ਜੀਹ ਕਿਆ ਕਥੈ ਬਿਚਾਰੀ ਰਾਮ ਰਾਮ ਰਾਮ ਰਾਮ ਲਾਲ ॥ ਤੁਮਰੀ ਜੀ ਅਕਥ ਕਥਾ ਤੂ ਤੂ ਤੂ ਹੀ ਜਾਨਹਿ ਹਉ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥੧॥ ਹਮਰੇ ਹਰਿ ਪ੍ਰਾਨ ਸਖਾ ਸੁਆਮੀ ਹਰਿ ਮੀਤਾ ਮੇਰੇ ਮਨਿ ਤਨਿ ਜੀਹ ਹਰਿ ਹਰੇ ਹਰੇ ਰਾਮ ਨਾਮ ਧਨੁ ਮਾਲ ॥ ਜਾ ਕੋ ਭਾਗੁ ਤਿਨਿ ਲੀਓ ਰੀ ਸੁਹਾਗੁ ਹਰਿ ਹਰਿ ਹਰੇ ਹਰੇ ਗੁਨ ਗਾਵੈ ਗੁਰਮਤਿ ਹਉ ਬਲਿ ਬਲੇ ਹਉ ਬਲਿ ਬਲੇ ਜਨ ਨਾਨਕ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥੨॥੧॥੭॥
Scroll