ਕਾਨੜਾ ਮਹਲਾ ੪ ॥ ਹਰਿ ਗੁਨ ਗਾਵਹੁ ਜਗਦੀਸ ॥ ਏਕਾ ਜੀਹ ਕੀਚੈ ਲਖ ਬੀਸ ॥ ਜਪਿ ਹਰਿ ਹਰਿ ਸਬਦਿ ਜਪੀਸ ॥ ਹਰਿ ਹੋ ਹੋ ਕਿਰਪੀਸ ॥੧॥ ਰਹਾਉ ॥ ਹਰਿ ਕਿਰਪਾ ਕਰਿ ਸੁਆਮੀ ਹਮ ਲਾਇ ਹਰਿ ਸੇਵਾ ਹਰਿ ਜਪਿ ਜਪੇ ਹਰਿ ਜਪਿ ਜਪੇ ਜਪੁ ਜਾਪਉ ਜਗਦੀਸ ॥ ਤੁਮਰੇ ਜਨ ਰਾਮੁ ਜਪਹਿ ਤੇ ਊਤਮ ਤਿਨ ਕਉ ਹਉ ਘੁਮਿ ਘੁਮੇ ਘੁਮਿ ਘੁਮਿ ਜੀਸ ॥੧॥ ਹਰਿ ਤੁਮ ਵਡ ਵਡੇ ਵਡੇ ਵਡ ਊਚੇ ਸੋ ਕਰਹਿ ਜਿ ਤੁਧੁ ਭਾਵੀਸ ॥ ਜਨ ਨਾਨਕ ਅੰਮ੍ਰਿਤੁ ਪੀਆ ਗੁਰਮਤੀ ਧਨੁ ਧੰਨੁ ਧਨੁ ਧੰਨੁ ਧੰਨੁ ਗੁਰੂ ਸਾਬੀਸ ॥੨॥੨॥੮॥
Scroll