ਕਾਨੜਾ ਮਹਲਾ ੪ ॥ ਭਜੁ ਰਾਮੋ ਮਨਿ ਰਾਮ ॥ ਜਿਸੁ ਰੂਪ ਨ ਰੇਖ ਵਡਾਮ ॥ ਸਤਸੰਗਤਿ ਮਿਲੁ ਭਜੁ ਰਾਮ ॥ ਬਡ ਹੋ ਹੋ ਭਾਗ ਮਥਾਮ ॥੧॥ ਰਹਾਉ ॥ ਜਿਤੁ ਗ੍ਰਿਹਿ ਮੰਦਰਿ ਹਰਿ ਹੋਤੁ ਜਾਸੁ ਤਿਤੁ ਘਰਿ ਆਨਦੋ ਆਨੰਦੁ ਭਜੁ ਰਾਮ ਰਾਮ ਰਾਮ ॥ ਰਾਮ ਨਾਮ ਗੁਨ ਗਾਵਹੁ ਹਰਿ ਪ੍ਰੀਤਮ ਉਪਦੇਸਿ ਗੁਰੂ ਗੁਰ ਸਤਿਗੁਰਾ ਸੁਖੁ ਹੋਤੁ ਹਰਿ ਹਰੇ ਹਰਿ ਹਰੇ ਹਰੇ ਭਜੁ ਰਾਮ ਰਾਮ ਰਾਮ ॥੧॥ ਸਭ ਸਿਸਟਿ ਧਾਰ ਹਰਿ ਤੁਮ ਕਿਰਪਾਲ ਕਰਤਾ ਸਭੁ ਤੂ ਤੂ ਤੂ ਰਾਮ ਰਾਮ ਰਾਮ ॥ ਜਨ ਨਾਨਕੋ ਸਰਣਾਗਤੀ ਦੇਹੁ ਗੁਰਮਤੀ ਭਜੁ ਰਾਮ ਰਾਮ ਰਾਮ ॥੨॥੩॥੯॥
Scroll