ਕਾਨੜਾ ਮਹਲਾ ੪ ॥ ਸਤਿਗੁਰ ਚਾਟਉ ਪਗ ਚਾਟ ॥ ਜਿਤੁ ਮਿਲਿ ਹਰਿ ਪਾਧਰ ਬਾਟ ॥ ਭਜੁ ਹਰਿ ਰਸੁ ਰਸ ਹਰਿ ਗਾਟ ॥ ਹਰਿ ਹੋ ਹੋ ਲਿਖੇ ਲਿਲਾਟ ॥੧॥ ਰਹਾਉ ॥ ਖਟ ਕਰਮ ਕਿਰਿਆ ਕਰਿ ਬਹੁ ਬਹੁ ਬਿਸਥਾਰ ਸਿਧ ਸਾਧਿਕ ਜੋਗੀਆ ਕਰਿ ਜਟ ਜਟਾ ਜਟ ਜਾਟ ॥ ਕਰਿ ਭੇਖ ਨ ਪਾਈਐ ਹਰਿ ਬ੍ਰਹਮ ਜੋਗੁ ਹਰਿ ਪਾਈਐ ਸਤਸੰਗਤੀ ਉਪਦੇਸਿ ਗੁਰੂ ਗੁਰ ਸੰਤ ਜਨਾ ਖੋਲਿ ਖੋਲਿ ਕਪਾਟ ॥੧॥ ਤੂ ਅਪਰੰਪਰੁ ਸੁਆਮੀ ਅਤਿ ਅਗਾਹੁ ਤੂ ਭਰਪੁਰਿ ਰਹਿਆ ਜਲ ਥਲੇ ਹਰਿ ਇਕੁ ਇਕੋ ਇਕ ਏਕੈ ਹਰਿ ਥਾਟ ॥ ਤੂ ਜਾਣਹਿ ਸਭ ਬਿਧਿ ਬੂਝਹਿ ਆਪੇ ਜਨ ਨਾਨਕ ਕੇ ਪ੍ਰਭ ਘਟਿ ਘਟੇ ਘਟਿ ਘਟੇ ਘਟਿ ਹਰਿ ਘਾਟ ॥੨॥੪॥੧੦॥
Scroll