ਕਾਨੜਾ ਮਹਲਾ ੪ ॥ ਜਪਿ ਮਨ ਗੋਬਿਦ ਮਾਧੋ ॥ ਹਰਿ ਹਰਿ ਅਗਮ ਅਗਾਧੋ ॥ ਮਤਿ ਗੁਰਮਤਿ ਹਰਿ ਪ੍ਰਭੁ ਲਾਧੋ ॥ ਧੁਰਿ ਹੋ ਹੋ ਲਿਖੇ ਲਿਲਾਧੋ ॥੧॥ ਰਹਾਉ ॥ ਬਿਖੁ ਮਾਇਆ ਸੰਚਿ ਬਹੁ ਚਿਤੈ ਬਿਕਾਰ ਸੁਖੁ ਪਾਈਐ ਹਰਿ ਭਜੁ ਸੰਤ ਸੰਤ ਸੰਗਤੀ ਮਿਲਿ ਸਤਿਗੁਰੂ ਗੁਰੁ ਸਾਧੋ ॥ ਜਿਉ ਛੁਹਿ ਪਾਰਸ ਮਨੂਰ ਭਏ ਕੰਚਨ ਤਿਉ ਪਤਿਤ ਜਨ ਮਿਲਿ ਸੰਗਤੀ ਸੁਧ ਹੋਵਤ ਗੁਰਮਤੀ ਸੁਧ ਹਾਧੋ ॥੧॥ ਜਿਉ ਕਾਸਟ ਸੰਗਿ ਲੋਹਾ ਬਹੁ ਤਰਤਾ ਤਿਉ ਪਾਪੀ ਸੰਗਿ ਤਰੇ ਸਾਧ ਸਾਧ ਸੰਗਤੀ ਗੁਰ ਸਤਿਗੁਰੂ ਗੁਰ ਸਾਧੋ ॥ ਚਾਰਿ ਬਰਨ ਚਾਰਿ ਆਸ੍ਰਮ ਹੈ ਕੋਈ ਮਿਲੈ ਗੁਰੂ ਗੁਰ ਨਾਨਕ ਸੋ ਆਪਿ ਤਰੈ ਕੁਲ ਸਗਲ ਤਰਾਧੋ ॥੨॥੫॥੧੧॥

Leave a Reply

Powered By Indic IME