ਕਾਨੜਾ ਮਹਲਾ ੪ ॥ ਹਰਿ ਜਸੁ ਗਾਵਹੁ ਭਗਵਾਨ ॥ ਜਸੁ ਗਾਵਤ ਪਾਪ ਲਹਾਨ ॥ ਮਤਿ ਗੁਰਮਤਿ ਸੁਨਿ ਜਸੁ ਕਾਨ ॥ ਹਰਿ ਹੋ ਹੋ ਕਿਰਪਾਨ ॥੧॥ ਰਹਾਉ ॥ ਤੇਰੇ ਜਨ ਧਿਆਵਹਿ ਇਕ ਮਨਿ ਇਕ ਚਿਤਿ ਤੇ ਸਾਧੂ ਸੁਖ ਪਾਵਹਿ ਜਪਿ ਹਰਿ ਹਰਿ ਨਾਮੁ ਨਿਧਾਨ ॥ ਉਸਤਤਿ ਕਰਹਿ ਪ੍ਰਭ ਤੇਰੀਆ ਮਿਲਿ ਸਾਧੂ ਸਾਧ ਜਨਾ ਗੁਰ ਸਤਿਗੁਰੂ ਭਗਵਾਨ ॥੧॥ ਜਿਨ ਕੈ ਹਿਰਦੈ ਤੂ ਸੁਆਮੀ ਤੇ ਸੁਖ ਫਲ ਪਾਵਹਿ ਤੇ ਤਰੇ ਭਵ ਸਿੰਧੁ ਤੇ ਭਗਤ ਹਰਿ ਜਾਨ ॥ ਤਿਨ ਸੇਵਾ ਹਮ ਲਾਇ ਹਰੇ ਹਮ ਲਾਇ ਹਰੇ ਜਨ ਨਾਨਕ ਕੇ ਹਰਿ ਤੂ ਤੂ ਤੂ ਤੂ ਤੂ ਭਗਵਾਨ ॥੨॥੬॥੧੨॥

Leave a Reply

Powered By Indic IME