ਮਾਝ ਮਹਲਾ ੩ ॥ ਇਕੋ ਆਪਿ ਫਿਰੈ ਪਰਛੰਨਾ ॥ ਗੁਰਮੁਖਿ ਵੇਖਾ ਤਾ ਇਹੁ ਮਨੁ ਭਿੰਨਾ ॥ ਤ੍ਰਿਸਨਾ ਤਜਿ ਸਹਜ ਸੁਖੁ ਪਾਇਆ ਏਕੋ ਮੰਨਿ ਵਸਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਇਕਸੁ ਸਿਉ ਚਿਤੁ ਲਾਵਣਿਆ ॥ ਗੁਰਮਤੀ ਮਨੁ ਇਕਤੁ ਘਰਿ ਆਇਆ ਸਚੈ ਰੰਗਿ ਰੰਗਾਵਣਿਆ ॥੧॥ ਰਹਾਉ ॥ ਇਹੁ ਜਗੁ ਭੂਲਾ ਤੈਂ ਆਪਿ ਭੁਲਾਇਆ ॥ ਇਕੁ ਵਿਸਾਰਿ ਦੂਜੈ ਲੋਭਾਇਆ ॥ ਅਨਦਿਨੁ ਸਦਾ ਫਿਰੈ ਭ੍ਰਮਿ ਭੂਲਾ ਬਿਨੁ ਨਾਵੈ ਦੁਖੁ ਪਾਵਣਿਆ ॥੨॥ ਜੋ ਰੰਗਿ ਰਾਤੇ ਕਰਮ ਬਿਧਾਤੇ ॥ ਗੁਰ ਸੇਵਾ ਤੇ ਜੁਗ ਚਾਰੇ ਜਾਤੇ ॥ ਜਿਸ ਨੋ ਆਪਿ ਦੇਇ ਵਡਿਆਈ ਹਰਿ ਕੈ ਨਾਮਿ ਸਮਾਵਣਿਆ ॥੩॥ ਮਾਇਆ ਮੋਹਿ ਹਰਿ ਚੇਤੈ ਨਾਹੀ ॥ ਜਮਪੁਰਿ ਬਧਾ ਦੁਖ ਸਹਾਹੀ ॥ ਅੰਨਾ ਬੋਲਾ ਕਿਛੁ ਨਦਰਿ ਨ ਆਵੈ ਮਨਮੁਖ ਪਾਪਿ ਪਚਾਵਣਿਆ ॥੪॥ ਇਕਿ ਰੰਗਿ ਰਾਤੇ ਜੋ ਤੁਧੁ ਆਪਿ ਲਿਵ ਲਾਏ ॥ ਭਾਇ ਭਗਤਿ ਤੇਰੈ ਮਨਿ ਭਾਏ ॥ ਸਤਿਗੁਰੁ ਸੇਵਨਿ ਸਦਾ ਸੁਖਦਾਤਾ ਸਭ ਇਛਾ ਆਪਿ ਪੁਜਾਵਣਿਆ ॥੫॥ ਹਰਿ ਜੀਉ ਤੇਰੀ ਸਦਾ ਸਰਣਾਈ ॥ ਆਪੇ ਬਖਸਿਹਿ ਦੇ ਵਡਿਆਈ ॥ ਜਮਕਾਲੁ ਤਿਸੁ ਨੇੜਿ ਨ ਆਵੈ ਜੋ ਹਰਿ ਹਰਿ ਨਾਮੁ ਧਿਆਵਣਿਆ ॥੬॥ ਅਨਦਿਨੁ ਰਾਤੇ ਜੋ ਹਰਿ ਭਾਏ ॥ ਮੇਰੈ ਪ੍ਰਭਿ ਮੇਲੇ ਮੇਲਿ ਮਿਲਾਏ ॥ ਸਦਾ ਸਦਾ ਸਚੇ ਤੇਰੀ ਸਰਣਾਈ ਤੂੰ ਆਪੇ ਸਚੁ ਬੁਝਾਵਣਿਆ ॥੭॥ ਜਿਨ ਸਚੁ ਜਾਤਾ ਸੇ ਸਚਿ ਸਮਾਣੇ ॥ ਹਰਿ ਗੁਣ ਗਾਵਹਿ ਸਚੁ ਵਖਾਣੇ ॥ ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਵਣਿਆ ॥੮॥੩॥੪॥

Leave a Reply

Powered By Indic IME