ਮਾਝ ਮਹਲਾ ੩ ॥ ਸਬਦਿ ਮਰੈ ਸੁ ਮੁਆ ਜਾਪੈ ॥ ਕਾਲੁ ਨ ਚਾਪੈ ਦੁਖੁ ਨ ਸੰਤਾਪੈ ॥ ਜੋਤੀ ਵਿਚਿ ਮਿਲਿ ਜੋਤਿ ਸਮਾਣੀ ਸੁਣਿ ਮਨ ਸਚਿ ਸਮਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਰਿ ਕੈ ਨਾਇ ਸੋਭਾ ਪਾਵਣਿਆ ॥ ਸਤਿਗੁਰੁ ਸੇਵਿ ਸਚਿ ਚਿਤੁ ਲਾਇਆ ਗੁਰਮਤੀ ਸਹਜਿ ਸਮਾਵਣਿਆ ॥੧॥ ਰਹਾਉ ॥ ਕਾਇਆ ਕਚੀ ਕਚਾ ਚੀਰੁ ਹੰਢਾਏ ॥ ਦੂਜੈ ਲਾਗੀ ਮਹਲੁ ਨ ਪਾਏ ॥ ਅਨਦਿਨੁ ਜਲਦੀ ਫਿਰੈ ਦਿਨੁ ਰਾਤੀ ਬਿਨੁ ਪਿਰ ਬਹੁ ਦੁਖੁ ਪਾਵਣਿਆ ॥੨॥ ਦੇਹੀ ਜਾਤਿ ਨ ਆਗੈ ਜਾਏ ॥ ਜਿਥੈ ਲੇਖਾ ਮੰਗੀਐ ਤਿਥੈ ਛੁਟੈ ਸਚੁ ਕਮਾਏ ॥ ਸਤਿਗੁਰੁ ਸੇਵਨਿ ਸੇ ਧਨਵੰਤੇ ਐਥੈ ਓਥੈ ਨਾਮਿ ਸਮਾਵਣਿਆ ॥੩॥ ਭੈ ਭਾਇ ਸੀਗਾਰੁ ਬਣਾਏ ॥ ਗੁਰ ਪਰਸਾਦੀ ਮਹਲੁ ਘਰੁ ਪਾਏ ॥ ਅਨਦਿਨੁ ਸਦਾ ਰਵੈ ਦਿਨੁ ਰਾਤੀ ਮਜੀਠੈ ਰੰਗੁ ਬਣਾਵਣਿਆ ॥੪॥ ਸਭਨਾ ਪਿਰੁ ਵਸੈ ਸਦਾ ਨਾਲੇ ॥ ਗੁਰ ਪਰਸਾਦੀ ਕੋ ਨਦਰਿ ਨਿਹਾਲੇ ॥ ਮੇਰਾ ਪ੍ਰਭੁ ਅਤਿ ਊਚੋ ਊਚਾ ਕਰਿ ਕਿਰਪਾ ਆਪਿ ਮਿਲਾਵਣਿਆ ॥੫॥ ਮਾਇਆ ਮੋਹਿ ਇਹੁ ਜਗੁ ਸੁਤਾ ॥ ਨਾਮੁ ਵਿਸਾਰਿ ਅੰਤਿ ਵਿਗੁਤਾ ॥ ਜਿਸ ਤੇ ਸੁਤਾ ਸੋ ਜਾਗਾਏ ਗੁਰਮਤਿ ਸੋਝੀ ਪਾਵਣਿਆ ॥੬॥ ਅਪਿਉ ਪੀਐ ਸੋ ਭਰਮੁ ਗਵਾਏ ॥ ਗੁਰ ਪਰਸਾਦਿ ਮੁਕਤਿ ਗਤਿ ਪਾਏ ॥ ਭਗਤੀ ਰਤਾ ਸਦਾ ਬੈਰਾਗੀ ਆਪੁ ਮਾਰਿ ਮਿਲਾਵਣਿਆ ॥੭॥ ਆਪਿ ਉਪਾਏ ਧੰਧੈ ਲਾਏ ॥ ਲਖ ਚਉਰਾਸੀ ਰਿਜਕੁ ਆਪਿ ਅਪੜਾਏ ॥ ਨਾਨਕ ਨਾਮੁ ਧਿਆਇ ਸਚਿ ਰਾਤੇ ਜੋ ਤਿਸੁ ਭਾਵੈ ਸੁ ਕਾਰ ਕਰਾਵਣਿਆ ॥੮॥੪॥੫॥

Leave a Reply

Powered By Indic IME