ਮਾਝ ਮਹਲਾ ੩ ॥ ਅੰਦਰਿ ਹੀਰਾ ਲਾਲੁ ਬਣਾਇਆ ॥ ਗੁਰ ਕੈ ਸਬਦਿ ਪਰਖਿ ਪਰਖਾਇਆ ॥ ਜਿਨ ਸਚੁ ਪਲੈ ਸਚੁ ਵਖਾਣਹਿ ਸਚੁ ਕਸਵਟੀ ਲਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੁਰ ਕੀ ਬਾਣੀ ਮੰਨਿ ਵਸਾਵਣਿਆ ॥ ਅੰਜਨ ਮਾਹਿ ਨਿਰੰਜਨੁ ਪਾਇਆ ਜੋਤੀ ਜੋਤਿ ਮਿਲਾਵਣਿਆ ॥੧॥ ਰਹਾਉ ॥ ਇਸੁ ਕਾਇਆ ਅੰਦਰਿ ਬਹੁਤੁ ਪਸਾਰਾ ॥ ਨਾਮੁ ਨਿਰੰਜਨੁ ਅਤਿ ਅਗਮ ਅਪਾਰਾ ॥ ਗੁਰਮੁਖਿ ਹੋਵੈ ਸੋਈ ਪਾਏ ਆਪੇ ਬਖਸਿ ਮਿਲਾਵਣਿਆ ॥੨॥ ਮੇਰਾ ਠਾਕੁਰੁ ਸਚੁ ਦ੍ਰਿੜਾਏ ॥ ਗੁਰ ਪਰਸਾਦੀ ਸਚਿ ਚਿਤੁ ਲਾਏ ॥ ਸਚੋ ਸਚੁ ਵਰਤੈ ਸਭਨੀ ਥਾਈ ਸਚੇ ਸਚਿ ਸਮਾਵਣਿਆ ॥੩॥ ਵੇਪਰਵਾਹੁ ਸਚੁ ਮੇਰਾ ਪਿਆਰਾ ॥ ਕਿਲਵਿਖ ਅਵਗਣ ਕਾਟਣਹਾਰਾ ॥ ਪ੍ਰੇਮ ਪ੍ਰੀਤਿ ਸਦਾ ਧਿਆਈਐ ਭੈ ਭਾਇ ਭਗਤਿ ਦ੍ਰਿੜਾਵਣਿਆ ॥੪॥ ਤੇਰੀ ਭਗਤਿ ਸਚੀ ਜੇ ਸਚੇ ਭਾਵੈ ॥ ਆਪੇ ਦੇਇ ਨ ਪਛੋਤਾਵੈ ॥ ਸਭਨਾ ਜੀਆ ਕਾ ਏਕੋ ਦਾਤਾ ਸਬਦੇ ਮਾਰਿ ਜੀਵਾਵਣਿਆ ॥੫॥ ਹਰਿ ਤੁਧੁ ਬਾਝਹੁ ਮੈ ਕੋਈ ਨਾਹੀ ॥ ਹਰਿ ਤੁਧੈ ਸੇਵੀ ਤੈ ਤੁਧੁ ਸਾਲਾਹੀ ॥ ਆਪੇ ਮੇਲਿ ਲੈਹੁ ਪ੍ਰਭ ਸਾਚੇ ਪੂਰੈ ਕਰਮਿ ਤੂੰ ਪਾਵਣਿਆ ॥੬॥ ਮੈ ਹੋਰੁ ਨ ਕੋਈ ਤੁਧੈ ਜੇਹਾ ॥ ਤੇਰੀ ਨਦਰੀ ਸੀਝਸਿ ਦੇਹਾ ॥ ਅਨਦਿਨੁ ਸਾਰਿ ਸਮਾਲਿ ਹਰਿ ਰਾਖਹਿ ਗੁਰਮੁਖਿ ਸਹਜਿ ਸਮਾਵਣਿਆ ॥੭॥ ਤੁਧੁ ਜੇਵਡੁ ਮੈ ਹੋਰੁ ਨ ਕੋਈ ॥ ਤੁਧੁ ਆਪੇ ਸਿਰਜੀ ਆਪੇ ਗੋਈ ॥ ਤੂੰ ਆਪੇ ਹੀ ਘੜਿ ਭੰਨਿ ਸਵਾਰਹਿ ਨਾਨਕ ਨਾਮਿ ਸੁਹਾਵਣਿਆ ॥੮॥੫॥੬॥

Leave a Reply

Powered By Indic IME