ਕਾਨੜਾ ਮਹਲਾ ੫ ॥ ਆਨਦ ਰੰਗ ਬਿਨੋਦ ਹਮਾਰੈ ॥ ਨਾਮੋ ਗਾਵਨੁ ਨਾਮੁ ਧਿਆਵਨੁ ਨਾਮੁ ਹਮਾਰੇ ਪ੍ਰਾਨ ਅਧਾਰੈ ॥੧॥ ਰਹਾਉ ॥ ਨਾਮੋ ਗਿਆਨੁ ਨਾਮੁ ਇਸਨਾਨਾ ਹਰਿ ਨਾਮੁ ਹਮਾਰੇ ਕਾਰਜ ਸਵਾਰੈ ॥ ਹਰਿ ਨਾਮੋ ਸੋਭਾ ਨਾਮੁ ਬਡਾਈ ਭਉਜਲੁ ਬਿਖਮੁ ਨਾਮੁ ਹਰਿ ਤਾਰੈ ॥੧॥ ਅਗਮ ਪਦਾਰਥ ਲਾਲ ਅਮੋਲਾ ਭਇਓ ਪਰਾਪਤਿ ਗੁਰ ਚਰਨਾਰੈ ॥ ਕਹੁ ਨਾਨਕ ਪ੍ਰਭ ਭਏ ਕ੍ਰਿਪਾਲਾ ਮਗਨ ਭਏ ਹੀਅਰੈ ਦਰਸਾਰੈ ॥੨॥੫॥੨੪॥
Scroll