ਕਾਨੜਾ ਮਹਲਾ ੫ ॥ ਬਿਖੈ ਦਲੁ ਸੰਤਨਿ ਤੁਮ੍ਹ੍ਹਰੈ ਗਾਹਿਓ ॥ ਤੁਮਰੀ ਟੇਕ ਭਰੋਸਾ ਠਾਕੁਰ ਸਰਨਿ ਤੁਮ੍ਹ੍ਹਾਰੀ ਆਹਿਓ ॥੧॥ ਰਹਾਉ ॥ ਜਨਮ ਜਨਮ ਕੇ ਮਹਾ ਪਰਾਛਤ ਦਰਸਨੁ ਭੇਟਿ ਮਿਟਾਹਿਓ ॥ ਭਇਓ ਪ੍ਰਗਾਸੁ ਅਨਦ ਉਜੀਆਰਾ ਸਹਜਿ ਸਮਾਧਿ ਸਮਾਹਿਓ ॥੧॥ ਕਉਨੁ ਕਹੈ ਤੁਮ ਤੇ ਕਛੁ ਨਾਹੀ ਤੁਮ ਸਮਰਥ ਅਥਾਹਿਓ ॥ ਕ੍ਰਿਪਾ ਨਿਧਾਨ ਰੰਗ ਰੂਪ ਰਸ ਨਾਮੁ ਨਾਨਕ ਲੈ ਲਾਹਿਓ ॥੨॥੭॥੨੬॥
Scroll