ਕਾਨੜਾ ਮਹਲਾ ੫ ॥ ਮੇਰੇ ਮਨ ਪ੍ਰੀਤਿ ਚਰਨ ਪ੍ਰਭ ਪਰਸਨ ॥ ਰਸਨਾ ਹਰਿ ਹਰਿ ਭੋਜਨਿ ਤ੍ਰਿਪਤਾਨੀ ਅਖੀਅਨ ਕਉ ਸੰਤੋਖੁ ਪ੍ਰਭ ਦਰਸਨ ॥੧॥ ਰਹਾਉ ॥ ਕਰਨਨਿ ਪੂਰਿ ਰਹਿਓ ਜਸੁ ਪ੍ਰੀਤਮ ਕਲਮਲ ਦੋਖ ਸਗਲ ਮਲ ਹਰਸਨ ॥ ਪਾਵਨ ਧਾਵਨ ਸੁਆਮੀ ਸੁਖ ਪੰਥਾ ਅੰਗ ਸੰਗ ਕਾਇਆ ਸੰਤ ਸਰਸਨ ॥੧॥ ਸਰਨਿ ਗਹੀ ਪੂਰਨ ਅਬਿਨਾਸੀ ਆਨ ਉਪਾਵ ਥਕਿਤ ਨਹੀ ਕਰਸਨ ॥ ਕਰੁ ਗਹਿ ਲੀਏ ਨਾਨਕ ਜਨ ਅਪਨੇ ਅੰਧ ਘੋਰ ਸਾਗਰ ਨਹੀ ਮਰਸਨ ॥੨॥੧੦॥੨੯॥
Scroll