ਕਾਨੜਾ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਜਗਤ ਉਧਾਰਨ ਨਾਮ ਪ੍ਰਿਅ ਤੇਰੈ ॥ ਨਵ ਨਿਧਿ ਨਾਮੁ ਨਿਧਾਨੁ ਹਰਿ ਕੇਰੈ ॥ ਹਰਿ ਰੰਗ ਰੰਗ ਰੰਗ ਅਨੂਪੇਰੈ ॥ ਕਾਹੇ ਰੇ ਮਨ ਮੋਹਿ ਮਗਨੇਰੈ ॥ ਨੈਨਹੁ ਦੇਖੁ ਸਾਧ ਦਰਸੇਰੈ ॥ ਸੋ ਪਾਵੈ ਜਿਸੁ ਲਿਖਤੁ ਲਿਲੇਰੈ ॥੧॥ ਰਹਾਉ ॥ ਸੇਵਉ ਸਾਧ ਸੰਤ ਚਰਨੇਰੈ ॥ ਬਾਂਛਉ ਧੂਰਿ ਪਵਿਤ੍ਰ ਕਰੇਰੈ ॥ ਅਠਸਠਿ ਮਜਨੁ ਮੈਲੁ ਕਟੇਰੈ ॥ ਸਾਸਿ ਸਾਸਿ ਧਿਆਵਹੁ ਮੁਖੁ ਨਹੀ ਮੋਰੈ ॥ ਕਿਛੁ ਸੰਗਿ ਨ ਚਾਲੈ ਲਾਖ ਕਰੋਰੈ ॥ ਪ੍ਰਭ ਜੀ ਕੋ ਨਾਮੁ ਅੰਤਿ ਪੁਕਰੋਰੈ ॥੧॥ ਮਨਸਾ ਮਾਨਿ ਏਕ ਨਿਰੰਕੇਰੈ ॥ ਸਗਲ ਤਿਆਗਹੁ ਭਾਉ ਦੂਜੇਰੈ ॥ ਕਵਨ ਕਹਾਂ ਹਉ ਗੁਨ ਪ੍ਰਿਅ ਤੇਰੈ ॥ ਬਰਨਿ ਨ ਸਾਕਉ ਏਕ ਟੁਲੇਰੈ ॥ ਦਰਸਨ ਪਿਆਸ ਬਹੁਤੁ ਮਨਿ ਮੇਰੈ ॥ ਮਿਲੁ ਨਾਨਕ ਦੇਵ ਜਗਤ ਗੁਰ ਕੇਰੈ ॥੨॥੧॥੩੪॥

Leave a Reply

Powered By Indic IME