ਕਾਨੜਾ ਮਹਲਾ ੫ ॥ ਰੰਗਾ ਰੰਗ ਰੰਗਨ ਕੇ ਰੰਗਾ ॥ ਕੀਟ ਹਸਤ ਪੂਰਨ ਸਭ ਸੰਗਾ ॥੧॥ ਰਹਾਉ ॥ ਬਰਤ ਨੇਮ ਤੀਰਥ ਸਹਿਤ ਗੰਗਾ ॥ ਜਲੁ ਹੇਵਤ ਭੂਖ ਅਰੁ ਨੰਗਾ ॥ ਪੂਜਾਚਾਰ ਕਰਤ ਮੇਲੰਗਾ ॥ ਚਕ੍ਰ ਕਰਮ ਤਿਲਕ ਖਾਟੰਗਾ ॥ ਦਰਸਨੁ ਭੇਟੇ ਬਿਨੁ ਸਤਸੰਗਾ ॥੧॥ ਹਠਿ ਨਿਗ੍ਰਹਿ ਅਤਿ ਰਹਤ ਬਿਟੰਗਾ ॥ ਹਉ ਰੋਗੁ ਬਿਆਪੈ ਚੁਕੈ ਨ ਭੰਗਾ ॥ ਕਾਮ ਕ੍ਰੋਧ ਅਤਿ ਤ੍ਰਿਸਨ ਜਰੰਗਾ ॥ ਸੋ ਮੁਕਤੁ ਨਾਨਕ ਜਿਸੁ ਸਤਿਗੁਰੁ ਚੰਗਾ ॥੨॥੩॥੩੬॥
Scroll