ਮਾਝ ਮਹਲਾ ੩ ॥ ਸਭ ਘਟ ਆਪੇ ਭੋਗਣਹਾਰਾ ॥ ਅਲਖੁ ਵਰਤੈ ਅਗਮ ਅਪਾਰਾ ॥ ਗੁਰ ਕੈ ਸਬਦਿ ਮੇਰਾ ਹਰਿ ਪ੍ਰਭੁ ਧਿਆਈਐ ਸਹਜੇ ਸਚਿ ਸਮਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੁਰ ਸਬਦੁ ਮੰਨਿ ਵਸਾਵਣਿਆ ॥ ਸਬਦੁ ਸੂਝੈ ਤਾ ਮਨ ਸਿਉ ਲੂਝੈ ਮਨਸਾ ਮਾਰਿ ਸਮਾਵਣਿਆ ॥੧॥ ਰਹਾਉ ॥ ਪੰਚ ਦੂਤ ਮੁਹਹਿ ਸੰਸਾਰਾ ॥ ਮਨਮੁਖ ਅੰਧੇ ਸੁਧਿ ਨ ਸਾਰਾ ॥ ਗੁਰਮੁਖਿ ਹੋਵੈ ਸੁ ਅਪਣਾ ਘਰੁ ਰਾਖੈ ਪੰਚ ਦੂਤ ਸਬਦਿ ਪਚਾਵਣਿਆ ॥੨॥ ਇਕਿ ਗੁਰਮੁਖਿ ਸਦਾ ਸਚੈ ਰੰਗਿ ਰਾਤੇ ॥ ਸਹਜੇ ਪ੍ਰਭੁ ਸੇਵਹਿ ਅਨਦਿਨੁ ਮਾਤੇ ॥ ਮਿਲਿ ਪ੍ਰੀਤਮ ਸਚੇ ਗੁਣ ਗਾਵਹਿ ਹਰਿ ਦਰਿ ਸੋਭਾ ਪਾਵਣਿਆ ॥੩॥ ਏਕਮ ਏਕੈ ਆਪੁ ਉਪਾਇਆ ॥ ਦੁਬਿਧਾ ਦੂਜਾ ਤ੍ਰਿਬਿਧਿ ਮਾਇਆ ॥ ਚਉਥੀ ਪਉੜੀ ਗੁਰਮੁਖਿ ਊਚੀ ਸਚੋ ਸਚੁ ਕਮਾਵਣਿਆ ॥੪॥ ਸਭੁ ਹੈ ਸਚਾ ਜੇ ਸਚੇ ਭਾਵੈ ॥ ਜਿਨਿ ਸਚੁ ਜਾਤਾ ਸੋ ਸਹਜਿ ਸਮਾਵੈ ॥ ਗੁਰਮੁਖਿ ਕਰਣੀ ਸਚੇ ਸੇਵਹਿ ਸਾਚੇ ਜਾਇ ਸਮਾਵਣਿਆ ॥੫॥ ਸਚੇ ਬਾਝਹੁ ਕੋ ਅਵਰੁ ਨ ਦੂਆ ॥ ਦੂਜੈ ਲਾਗਿ ਜਗੁ ਖਪਿ ਖਪਿ ਮੂਆ ॥ ਗੁਰਮੁਖਿ ਹੋਵੈ ਸੁ ਏਕੋ ਜਾਣੈ ਏਕੋ ਸੇਵਿ ਸੁਖੁ ਪਾਵਣਿਆ ॥੬॥ ਜੀਅ ਜੰਤ ਸਭਿ ਸਰਣਿ ਤੁਮਾਰੀ ॥ ਆਪੇ ਧਰਿ ਦੇਖਹਿ ਕਚੀ ਪਕੀ ਸਾਰੀ ॥ ਅਨਦਿਨੁ ਆਪੇ ਕਾਰ ਕਰਾਏ ਆਪੇ ਮੇਲਿ ਮਿਲਾਵਣਿਆ ॥੭॥ ਤੂੰ ਆਪੇ ਮੇਲਹਿ ਵੇਖਹਿ ਹਦੂਰਿ ॥ ਸਭ ਮਹਿ ਆਪਿ ਰਹਿਆ ਭਰਪੂਰਿ ॥ ਨਾਨਕ ਆਪੇ ਆਪਿ ਵਰਤੈ ਗੁਰਮੁਖਿ ਸੋਝੀ ਪਾਵਣਿਆ ॥੮॥੬॥੭॥
Scroll