ਕਾਨੜਾ ਮਹਲਾ ੫ ਘਰੁ ੮ ੴ ਸਤਿਗੁਰ ਪ੍ਰਸਾਦਿ ॥ ਤਿਆਗੀਐ ਗੁਮਾਨੁ ਮਾਨੁ ਪੇਖਤਾ ਦਇਆਲ ਲਾਲ ਹਾਂ ਹਾਂ ਮਨ ਚਰਨ ਰੇਨ ॥੧॥ ਰਹਾਉ ॥ ਹਰਿ ਸੰਤ ਮੰਤ ਗੁਪਾਲ ਗਿਆਨ ਧਿਆਨ ॥੧॥ ਹਿਰਦੈ ਗੋਬਿੰਦ ਗਾਇ ਚਰਨ ਕਮਲ ਪ੍ਰੀਤਿ ਲਾਇ ਦੀਨ ਦਇਆਲ ਮੋਹਨਾ ॥ ਕ੍ਰਿਪਾਲ ਦਇਆ ਮਇਆ ਧਾਰਿ ॥ ਨਾਨਕੁ ਮਾਗੈ ਨਾਮੁ ਦਾਨੁ ॥ ਤਜਿ ਮੋਹੁ ਭਰਮੁ ਸਗਲ ਅਭਿਮਾਨੁ ॥੨॥੧॥੩੮॥
Scroll