ਕਾਨੜਾ ਮਹਲਾ ੫ ॥ ਅਹੰ ਤੋਰੋ ਮੁਖੁ ਜੋਰੋ ॥ ਗੁਰੁ ਗੁਰੁ ਕਰਤ ਮਨੁ ਲੋਰੋ ॥ ਪ੍ਰਿਅ ਪ੍ਰੀਤਿ ਪਿਆਰੋ ਮੋਰੋ ॥੧॥ ਰਹਾਉ ॥ ਗ੍ਰਿਹਿ ਸੇਜ ਸੁਹਾਵੀ ਆਗਨਿ ਚੈਨਾ ਤੋਰੋ ਰੀ ਤੋਰੋ ਪੰਚ ਦੂਤਨ ਸਿਉ ਸੰਗੁ ਤੋਰੋ ॥੧॥ ਆਇ ਨ ਜਾਇ ਬਸੇ ਨਿਜ ਆਸਨਿ ਊਂਧ ਕਮਲ ਬਿਗਸੋਰੋ ॥ ਛੁਟਕੀ ਹਉਮੈ ਸੋਰੋ ॥ ਗਾਇਓ ਰੀ ਗਾਇਓ ਪ੍ਰਭ ਨਾਨਕ ਗੁਨੀ ਗਹੇਰੋ ॥੨॥੪॥੪੩॥
Scroll