ਮਾਝ ਮਹਲਾ ੩ ॥ ਅੰਮ੍ਰਿਤ ਬਾਣੀ ਗੁਰ ਕੀ ਮੀਠੀ ॥ ਗੁਰਮੁਖਿ ਵਿਰਲੈ ਕਿਨੈ ਚਖਿ ਡੀਠੀ ॥ ਅੰਤਰਿ ਪਰਗਾਸੁ ਮਹਾ ਰਸੁ ਪੀਵੈ ਦਰਿ ਸਚੈ ਸਬਦੁ ਵਜਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਗੁਰ ਚਰਣੀ ਚਿਤੁ ਲਾਵਣਿਆ ॥ ਸਤਿਗੁਰੁ ਹੈ ਅੰਮ੍ਰਿਤ ਸਰੁ ਸਾਚਾ ਮਨੁ ਨਾਵੈ ਮੈਲੁ ਚੁਕਾਵਣਿਆ ॥੧॥ ਰਹਾਉ ॥ ਤੇਰਾ ਸਚੇ ਕਿਨੈ ਅੰਤੁ ਨ ਪਾਇਆ ॥ ਗੁਰ ਪਰਸਾਦਿ ਕਿਨੈ ਵਿਰਲੈ ਚਿਤੁ ਲਾਇਆ ॥ ਤੁਧੁ ਸਾਲਾਹਿ ਨ ਰਜਾ ਕਬਹੂੰ ਸਚੇ ਨਾਵੈ ਕੀ ਭੁਖ ਲਾਵਣਿਆ ॥੨॥ ਏਕੋ ਵੇਖਾ ਅਵਰੁ ਨ ਬੀਆ ॥ ਗੁਰ ਪਰਸਾਦੀ ਅੰਮ੍ਰਿਤੁ ਪੀਆ ॥ ਗੁਰ ਕੈ ਸਬਦਿ ਤਿਖਾ ਨਿਵਾਰੀ ਸਹਜੇ ਸੂਖਿ ਸਮਾਵਣਿਆ ॥੩॥ ਰਤਨੁ ਪਦਾਰਥੁ ਪਲਰਿ ਤਿਆਗੈ ॥ ਮਨਮੁਖੁ ਅੰਧਾ ਦੂਜੈ ਭਾਇ ਲਾਗੈ ॥ ਜੋ ਬੀਜੈ ਸੋਈ ਫਲੁ ਪਾਏ ਸੁਪਨੈ ਸੁਖੁ ਨ ਪਾਵਣਿਆ ॥੪॥ ਅਪਨੀ ਕਿਰਪਾ ਕਰੇ ਸੋਈ ਜਨੁ ਪਾਏ ॥ ਗੁਰ ਕਾ ਸਬਦੁ ਮੰਨਿ ਵਸਾਏ ॥ ਅਨਦਿਨੁ ਸਦਾ ਰਹੈ ਭੈ ਅੰਦਰਿ ਭੈ ਮਾਰਿ ਭਰਮੁ ਚੁਕਾਵਣਿਆ ॥੫॥ ਭਰਮੁ ਚੁਕਾਇਆ ਸਦਾ ਸੁਖੁ ਪਾਇਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ॥ ਅੰਤਰੁ ਨਿਰਮਲੁ ਨਿਰਮਲ ਬਾਣੀ ਹਰਿ ਗੁਣ ਸਹਜੇ ਗਾਵਣਿਆ ॥੬॥ ਸਿਮ੍ਰਿਤਿ ਸਾਸਤ ਬੇਦ ਵਖਾਣੈ ॥ ਭਰਮੇ ਭੂਲਾ ਤਤੁ ਨ ਜਾਣੈ ॥ ਬਿਨੁ ਸਤਿਗੁਰ ਸੇਵੇ ਸੁਖੁ ਨ ਪਾਏ ਦੁਖੋ ਦੁਖੁ ਕਮਾਵਣਿਆ ॥੭॥ ਆਪਿ ਕਰੇ ਕਿਸੁ ਆਖੈ ਕੋਈ ॥ ਆਖਣਿ ਜਾਈਐ ਜੇ ਭੂਲਾ ਹੋਈ ॥ ਨਾਨਕ ਆਪੇ ਕਰੇ ਕਰਾਏ ਨਾਮੇ ਨਾਮਿ ਸਮਾਵਣਿਆ ॥੮॥੭॥੮॥

Leave a Reply

Powered By Indic IME