ਕਾਨੜਾ ਮਹਲਾ ੪ ॥ ਜਪਿ ਮਨ ਹਰਿ ਹਰਿ ਨਾਮੁ ਤਰਾਵੈਗੋ ॥ ਜੋ ਜੋ ਜਪੈ ਸੋਈ ਗਤਿ ਪਾਵੈ ਜਿਉ ਧ੍ਰੂ ਪ੍ਰਹਿਲਾਦੁ ਸਮਾਵੈਗੋ ॥੧॥ ਰਹਾਉ ॥ ਕ੍ਰਿਪਾ ਕ੍ਰਿਪਾ ਕ੍ਰਿਪਾ ਕਰਿ ਹਰਿ ਜੀਉ ਕਰਿ ਕਿਰਪਾ ਨਾਮਿ ਲਗਾਵੈਗੋ ॥ ਕਰਿ ਕਿਰਪਾ ਸਤਿਗੁਰੂ ਮਿਲਾਵਹੁ ਮਿਲਿ ਸਤਿਗੁਰ ਨਾਮੁ ਧਿਆਵੈਗੋ ॥੧॥ ਜਨਮ ਜਨਮ ਕੀ ਹਉਮੈ ਮਲੁ ਲਾਗੀ ਮਿਲਿ ਸੰਗਤਿ ਮਲੁ ਲਹਿ ਜਾਵੈਗੋ ॥ ਜਿਉ ਲੋਹਾ ਤਰਿਓ ਸੰਗਿ ਕਾਸਟ ਲਗਿ ਸਬਦਿ ਗੁਰੂ ਹਰਿ ਪਾਵੈਗੋ ॥੨॥ ਸੰਗਤਿ ਸੰਤ ਮਿਲਹੁ ਸਤਸੰਗਤਿ ਮਿਲਿ ਸੰਗਤਿ ਹਰਿ ਰਸੁ ਆਵੈਗੋ ॥ ਬਿਨੁ ਸੰਗਤਿ ਕਰਮ ਕਰੈ ਅਭਿਮਾਨੀ ਕਢਿ ਪਾਣੀ ਚੀਕੜੁ ਪਾਵੈਗੋ ॥੩॥ ਭਗਤ ਜਨਾ ਕੇ ਹਰਿ ਰਖਵਾਰੇ ਜਨ ਹਰਿ ਰਸੁ ਮੀਠ ਲਗਾਵੈਗੋ ॥ ਖਿਨੁ ਖਿਨੁ ਨਾਮੁ ਦੇਇ ਵਡਿਆਈ ਸਤਿਗੁਰ ਉਪਦੇਸਿ ਸਮਾਵੈਗੋ ॥੪॥ ਭਗਤ ਜਨਾ ਕਉ ਸਦਾ ਨਿਵਿ ਰਹੀਐ ਜਨ ਨਿਵਹਿ ਤਾ ਫਲ ਗੁਨ ਪਾਵੈਗੋ ॥ ਜੋ ਨਿੰਦਾ ਦੁਸਟ ਕਰਹਿ ਭਗਤਾ ਕੀ ਹਰਨਾਖਸ ਜਿਉ ਪਚਿ ਜਾਵੈਗੋ ॥੫॥ ਬ੍ਰਹਮ ਕਮਲ ਪੁਤੁ ਮੀਨ ਬਿਆਸਾ ਤਪੁ ਤਾਪਨ ਪੂਜ ਕਰਾਵੈਗੋ ॥ ਜੋ ਜੋ ਭਗਤੁ ਹੋਇ ਸੋ ਪੂਜਹੁ ਭਰਮਨ ਭਰਮੁ ਚੁਕਾਵੈਗੋ ॥੬॥ ਜਾਤ ਨਜਾਤਿ ਦੇਖਿ ਮਤ ਭਰਮਹੁ ਸੁਕ ਜਨਕ ਪਗੀਂ ਲਗਿ ਧਿਆਵੈਗੋ ॥ ਜੂਠਨ ਜੂਠਿ ਪਈ ਸਿਰ ਊਪਰਿ ਖਿਨੁ ਮਨੂਆ ਤਿਲੁ ਨ ਡੁਲਾਵੈਗੋ ॥੭॥ ਜਨਕ ਜਨਕ ਬੈਠੇ ਸਿੰਘਾਸਨਿ ਨਉ ਮੁਨੀ ਧੂਰਿ ਲੈ ਲਾਵੈਗੋ ॥ ਨਾਨਕ ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੈ ਦਾਸਨਿ ਦਾਸ ਕਰਾਵੈਗੋ ॥੮॥੨॥

Leave a Reply

Powered By Indic IME