ਕਾਨੜਾ ਮਹਲਾ ੪ ॥ ਮਨੁ ਗੁਰਮਤਿ ਰਸਿ ਗੁਨ ਗਾਵੈਗੋ ॥ ਜਿਹਵਾ ਏਕ ਹੋਇ ਲਖ ਕੋਟੀ ਲਖ ਕੋਟੀ ਕੋਟਿ ਧਿਆਵੈਗੋ ॥੧॥ ਰਹਾਉ ॥ ਸਹਸ ਫਨੀ ਜਪਿਓ ਸੇਖਨਾਗੈ ਹਰਿ ਜਪਤਿਆ ਅੰਤੁ ਨ ਪਾਵੈਗੋ ॥ ਤੂ ਅਥਾਹੁ ਅਤਿ ਅਗਮੁ ਅਗਮੁ ਹੈ ਮਤਿ ਗੁਰਮਤਿ ਮਨੁ ਠਹਰਾਵੈਗੋ ॥੧॥ ਜਿਨ ਤੂ ਜਪਿਓ ਤੇਈ ਜਨ ਨੀਕੇ ਹਰਿ ਜਪਤਿਅਹੁ ਕਉ ਸੁਖੁ ਪਾਵੈਗੋ ॥ ਬਿਦਰ ਦਾਸੀ ਸੁਤੁ ਛੋਕ ਛੋਹਰਾ ਕ੍ਰਿਸਨੁ ਅੰਕਿ ਗਲਿ ਲਾਵੈਗੋ ॥੨॥ ਜਲ ਤੇ ਓਪਤਿ ਭਈ ਹੈ ਕਾਸਟ ਕਾਸਟ ਅੰਗਿ ਤਰਾਵੈਗੋ ॥ ਰਾਮ ਜਨਾ ਹਰਿ ਆਪਿ ਸਵਾਰੇ ਅਪਨਾ ਬਿਰਦੁ ਰਖਾਵੈਗੋ ॥੩॥ ਹਮ ਪਾਥਰ ਲੋਹ ਲੋਹ ਬਡ ਪਾਥਰ ਗੁਰ ਸੰਗਤਿ ਨਾਵ ਤਰਾਵੈਗੋ ॥ ਜਿਉ ਸਤਸੰਗਤਿ ਤਰਿਓ ਜੁਲਾਹੋ ਸੰਤ ਜਨਾ ਮਨਿ ਭਾਵੈਗੋ ॥੪॥ ਖਰੇ ਖਰੋਏ ਬੈਠਤ ਊਠਤ ਮਾਰਗਿ ਪੰਥਿ ਧਿਆਵੈਗੋ ॥ ਸਤਿਗੁਰ ਬਚਨ ਬਚਨ ਹੈ ਸਤਿਗੁਰ ਪਾਧਰੁ ਮੁਕਤਿ ਜਨਾਵੈਗੋ ॥੫॥ ਸਾਸਨਿ ਸਾਸਿ ਸਾਸਿ ਬਲੁ ਪਾਈ ਹੈ ਨਿਹਸਾਸਨਿ ਨਾਮੁ ਧਿਆਵੈਗੋ ॥ ਗੁਰ ਪਰਸਾਦੀ ਹਉਮੈ ਬੂਝੈ ਤੌ ਗੁਰਮਤਿ ਨਾਮਿ ਸਮਾਵੈਗੋ ॥੬॥ ਸਤਿਗੁਰੁ ਦਾਤਾ ਜੀਅ ਜੀਅਨ ਕੋ ਭਾਗਹੀਨ ਨਹੀ ਭਾਵੈਗੋ ॥ ਫਿਰਿ ਏਹ ਵੇਲਾ ਹਾਥਿ ਨ ਆਵੈ ਪਰਤਾਪੈ ਪਛੁਤਾਵੈਗੋ ॥੭॥ ਜੇ ਕੋ ਭਲਾ ਲੋੜੈ ਭਲ ਅਪਨਾ ਗੁਰ ਆਗੈ ਢਹਿ ਢਹਿ ਪਾਵੈਗੋ ॥ ਨਾਨਕ ਦਇਆ ਦਇਆ ਕਰਿ ਠਾਕੁਰ ਮੈ ਸਤਿਗੁਰ ਭਸਮ ਲਗਾਵੈਗੋ ॥੮॥੩॥

Leave a Reply

Powered By Indic IME