ਮਾਝ ਮਹਲਾ ੩ ॥ ਆਪੇ ਰੰਗੇ ਸਹਜਿ ਸੁਭਾਏ ॥ ਗੁਰ ਕੈ ਸਬਦਿ ਹਰਿ ਰੰਗੁ ਚੜਾਏ ॥ ਮਨੁ ਤਨੁ ਰਤਾ ਰਸਨਾ ਰੰਗਿ ਚਲੂਲੀ ਭੈ ਭਾਇ ਰੰਗੁ ਚੜਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਨਿਰਭਉ ਮੰਨਿ ਵਸਾਵਣਿਆ ॥ ਗੁਰ ਕਿਰਪਾ ਤੇ ਹਰਿ ਨਿਰਭਉ ਧਿਆਇਆ ਬਿਖੁ ਭਉਜਲੁ ਸਬਦਿ ਤਰਾਵਣਿਆ ॥੧॥ ਰਹਾਉ ॥ ਮਨਮੁਖ ਮੁਗਧ ਕਰਹਿ ਚਤੁਰਾਈ ॥ ਨਾਤਾ ਧੋਤਾ ਥਾਇ ਨ ਪਾਈ ॥ ਜੇਹਾ ਆਇਆ ਤੇਹਾ ਜਾਸੀ ਕਰਿ ਅਵਗਣ ਪਛੋਤਾਵਣਿਆ ॥੨॥ ਮਨਮੁਖ ਅੰਧੇ ਕਿਛੂ ਨ ਸੂਝੈ ॥ ਮਰਣੁ ਲਿਖਾਇ ਆਏ ਨਹੀ ਬੂਝੈ ॥ ਮਨਮੁਖ ਕਰਮ ਕਰੇ ਨਹੀ ਪਾਏ ਬਿਨੁ ਨਾਵੈ ਜਨਮੁ ਗਵਾਵਣਿਆ ॥੩॥ ਸਚੁ ਕਰਣੀ ਸਬਦੁ ਹੈ ਸਾਰੁ ॥ ਪੂਰੈ ਗੁਰਿ ਪਾਈਐ ਮੋਖ ਦੁਆਰੁ ॥ ਅਨਦਿਨੁ ਬਾਣੀ ਸਬਦਿ ਸੁਣਾਏ ਸਚਿ ਰਾਤੇ ਰੰਗਿ ਰੰਗਾਵਣਿਆ ॥੪॥ ਰਸਨਾ ਹਰਿ ਰਸਿ ਰਾਤੀ ਰੰਗੁ ਲਾਏ ॥ ਮਨੁ ਤਨੁ ਮੋਹਿਆ ਸਹਜਿ ਸੁਭਾਏ ॥ ਸਹਜੇ ਪ੍ਰੀਤਮੁ ਪਿਆਰਾ ਪਾਇਆ ਸਹਜੇ ਸਹਜਿ ਮਿਲਾਵਣਿਆ ॥੫॥ ਜਿਸੁ ਅੰਦਰਿ ਰੰਗੁ ਸੋਈ ਗੁਣ ਗਾਵੈ ॥ ਗੁਰ ਕੈ ਸਬਦਿ ਸਹਜੇ ਸੁਖਿ ਸਮਾਵੈ ॥ ਹਉ ਬਲਿਹਾਰੀ ਸਦਾ ਤਿਨ ਵਿਟਹੁ ਗੁਰ ਸੇਵਾ ਚਿਤੁ ਲਾਵਣਿਆ ॥੬॥ ਸਚਾ ਸਚੋ ਸਚਿ ਪਤੀਜੈ ॥ ਗੁਰ ਪਰਸਾਦੀ ਅੰਦਰੁ ਭੀਜੈ ॥ ਬੈਸਿ ਸੁਥਾਨਿ ਹਰਿ ਗੁਣ ਗਾਵਹਿ ਆਪੇ ਕਰਿ ਸਤਿ ਮਨਾਵਣਿਆ ॥੭॥ ਜਿਸ ਨੋ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਹਉਮੈ ਜਾਏ ॥ ਨਾਨਕ ਨਾਮੁ ਵਸੈ ਮਨ ਅੰਤਰਿ ਦਰਿ ਸਚੈ ਸੋਭਾ ਪਾਵਣਿਆ ॥੮॥੮॥੯॥

Leave a Reply

Powered By Indic IME