ਕਾਨੜਾ ਮਹਲਾ ੪ ॥ ਮਨੁ ਸਤਿਗੁਰ ਸਰਨਿ ਧਿਆਵੈਗੋ ॥ ਲੋਹਾ ਹਿਰਨੁ ਹੋਵੈ ਸੰਗਿ ਪਾਰਸ ਗੁਨੁ ਪਾਰਸ ਕੋ ਹੋਇ ਆਵੈਗੋ ॥੧॥ ਰਹਾਉ ॥ ਸਤਿਗੁਰੁ ਮਹਾ ਪੁਰਖੁ ਹੈ ਪਾਰਸੁ ਜੋ ਲਾਗੈ ਸੋ ਫਲੁ ਪਾਵੈਗੋ ॥ ਜਿਉ ਗੁਰ ਉਪਦੇਸਿ ਤਰੇ ਪ੍ਰਹਿਲਾਦਾ ਗੁਰੁ ਸੇਵਕ ਪੈਜ ਰਖਾਵੈਗੋ ॥੧॥ ਸਤਿਗੁਰ ਬਚਨੁ ਬਚਨੁ ਹੈ ਨੀਕੋ ਗੁਰ ਬਚਨੀ ਅੰਮ੍ਰਿਤੁ ਪਾਵੈਗੋ ॥ ਜਿਉ ਅੰਬਰੀਕਿ ਅਮਰਾ ਪਦ ਪਾਏ ਸਤਿਗੁਰ ਮੁਖ ਬਚਨ ਧਿਆਵੈਗੋ ॥੨॥ ਸਤਿਗੁਰ ਸਰਨਿ ਸਰਨਿ ਮਨਿ ਭਾਈ ਸੁਧਾ ਸੁਧਾ ਕਰਿ ਧਿਆਵੈਗੋ ॥ ਦਇਆਲ ਦੀਨ ਭਏ ਹੈ ਸਤਿਗੁਰ ਹਰਿ ਮਾਰਗੁ ਪੰਥੁ ਦਿਖਾਵੈਗੋ ॥੩॥ ਸਤਿਗੁਰ ਸਰਨਿ ਪਏ ਸੇ ਥਾਪੇ ਤਿਨ ਰਾਖਨ ਕਉ ਪ੍ਰਭੁ ਆਵੈਗੋ ॥ ਜੇ ਕੋ ਸਰੁ ਸੰਧੈ ਜਨ ਊਪਰਿ ਫਿਰਿ ਉਲਟੋ ਤਿਸੈ ਲਗਾਵੈਗੋ ॥੪॥ਹਰਿ ਹਰਿ ਹਰਿ ਹਰਿ ਹਰਿ ਸਰੁ ਸੇਵਹਿ ਤਿਨ ਦਰਗਹ ਮਾਨੁ ਦਿਵਾਵੈਗੋ ॥ ਗੁਰਮਤਿ ਗੁਰਮਤਿ ਗੁਰਮਤਿ ਧਿਆਵਹਿ ਹਰਿ ਗਲਿ ਮਿਲਿ ਮੇਲਿ ਮਿਲਾਵੈਗੋ ॥੫॥ ਗੁਰਮੁਖਿ ਨਾਦੁ ਬੇਦੁ ਹੈ ਗੁਰਮੁਖਿ ਗੁਰ ਪਰਚੈ ਨਾਮੁ ਧਿਆਵੈਗੋ ॥ ਹਰਿ ਹਰਿ ਰੂਪੁ ਹਰਿ ਰੂਪੋ ਹੋਵੈ ਹਰਿ ਜਨ ਕਉ ਪੂਜ ਕਰਾਵੈਗੋ ॥੬॥ ਸਾਕਤ ਨਰ ਸਤਿਗੁਰੁ ਨਹੀ ਕੀਆ ਤੇ ਬੇਮੁਖ ਹਰਿ ਭਰਮਾਵੈਗੋ ॥ ਲੋਭ ਲਹਰਿ ਸੁਆਨ ਕੀ ਸੰਗਤਿ ਬਿਖੁ ਮਾਇਆ ਕਰੰਗਿ ਲਗਾਵੈਗੋ ॥੭॥ ਰਾਮ ਨਾਮੁ ਸਭ ਜਗ ਕਾ ਤਾਰਕੁ ਲਗਿ ਸੰਗਤਿ ਨਾਮੁ ਧਿਆਵੈਗੋ ॥ ਨਾਨਕ ਰਾਖੁ ਰਾਖੁ ਪ੍ਰਭ ਮੇਰੇ ਸਤਸੰਗਤਿ ਰਾਖਿ ਸਮਾਵੈਗੋ ॥੮॥੬॥ ਛਕਾ ੧ ॥
Scroll