ਪਉੜੀ ॥ ਤੂੰ ਥਾਨ ਥਨੰਤਰਿ ਭਰਪੂਰੁ ਹਹਿ ਕਰਤੇ ਸਭ ਤੇਰੀ ਬਣਤ ਬਣਾਵਣੀ ॥ ਰੰਗ ਪਰੰਗ ਸਿਸਟਿ ਸਭ ਸਾਜੀ ਬਹੁ ਬਹੁ ਬਿਧਿ ਭਾਂਤਿ ਉਪਾਵਣੀ ॥ ਸਭ ਤੇਰੀ ਜੋਤਿ ਜੋਤੀ ਵਿਚਿ ਵਰਤਹਿ ਗੁਰਮਤੀ ਤੁਧੈ ਲਾਵਣੀ ॥ ਜਿਨ ਹੋਹਿ ਦਇਆਲੁ ਤਿਨ ਸਤਿਗੁਰੁ ਮੇਲਹਿ ਮੁਖਿ ਗੁਰਮੁਖਿ ਹਰਿ ਸਮਝਾਵਣੀ ॥ ਸਭਿ ਬੋਲਹੁ ਰਾਮ ਰਮੋ ਸ੍ਰੀ ਰਾਮ ਰਮੋ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਵਣੀ ॥੩॥
Scroll