ਸਲੋਕ ਮਃ ੪ ॥ ਹਰਿ ਹਰਿ ਅੰਮ੍ਰਿਤੁ ਨਾਮ ਰਸੁ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥ ਵਿਚਿ ਸੰਗਤਿ ਹਰਿ ਪ੍ਰਭੁ ਵਰਤਦਾ ਬੁਝਹੁ ਸਬਦ ਵੀਚਾਰਿ ॥ ਮਨਿ ਹਰਿ ਹਰਿ ਨਾਮੁ ਧਿਆਇਆ ਬਿਖੁ ਹਉਮੈ ਕਢੀ ਮਾਰਿ ॥ ਜਿਨ ਹਰਿ ਹਰਿ ਨਾਮੁ ਨ ਚੇਤਿਓ ਤਿਨ ਜੂਐ ਜਨਮੁ ਸਭੁ ਹਾਰਿ ॥ ਗੁਰਿ ਤੁਠੈ ਹਰਿ ਚੇਤਾਇਆ ਹਰਿ ਨਾਮਾ ਹਰਿ ਉਰ ਧਾਰਿ ॥ ਜਨ ਨਾਨਕ ਤੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੧॥
Scroll