ਪਉੜੀ ॥ ਰਾਮ ਨਾਮੁ ਵਖਰੁ ਹੈ ਊਤਮੁ ਹਰਿ ਨਾਇਕੁ ਪੁਰਖੁ ਹਮਾਰਾ ॥ ਹਰਿ ਖੇਲੁ ਕੀਆ ਹਰਿ ਆਪੇ ਵਰਤੈ ਸਭੁ ਜਗਤੁ ਕੀਆ ਵਣਜਾਰਾ ॥ ਸਭ ਜੋਤਿ ਤੇਰੀ ਜੋਤੀ ਵਿਚਿ ਕਰਤੇ ਸਭੁ ਸਚੁ ਤੇਰਾ ਪਾਸਾਰਾ ॥ ਸਭਿ ਧਿਆਵਹਿ ਤੁਧੁ ਸਫਲ ਸੇ ਗਾਵਹਿ ਗੁਰਮਤੀ ਹਰਿ ਨਿਰੰਕਾਰਾ ॥ ਸਭਿ ਚਵਹੁ ਮੁਖਹੁ ਜਗੰਨਾਥੁ ਜਗੰਨਾਥੁ ਜਗਜੀਵਨੋ ਜਿਤੁ ਭਵਜਲ ਪਾਰਿ ਉਤਾਰਾ ॥੪॥
Scroll