ਪਉੜੀ ॥ ਹਰਿ ਤੁਮ੍ਹ੍ਹ ਵਡ ਵਡੇ ਵਡੇ ਵਡ ਊਚੇ ਸਭ ਊਪਰਿ ਵਡੇ ਵਡੌਨਾ ॥ ਜੋ ਧਿਆਵਹਿ ਹਰਿ ਅਪਰੰਪਰੁ ਹਰਿ ਹਰਿ ਹਰਿ ਧਿਆਇ ਹਰੇ ਤੇ ਹੋਨਾ ॥ ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਤਿਨ ਕਾਟੇ ਪਾਪ ਕਟੋਨਾ ॥ ਤੁਮ ਜੈਸੇ ਹਰਿ ਪੁਰਖ ਜਾਨੇ ਮਤਿ ਗੁਰਮਤਿ ਮੁਖਿ ਵਡ ਵਡ ਭਾਗ ਵਡੋਨਾ ॥ ਸਭਿ ਧਿਆਵਹੁ ਆਦਿ ਸਤੇ ਜੁਗਾਦਿ ਸਤੇ ਪਰਤਖਿ ਸਤੇ ਸਦਾ ਸਦਾ ਸਤੇ ਜਨੁ ਨਾਨਕੁ ਦਾਸੁ ਦਸੋਨਾ ॥੫॥
Scroll