ਮਾਝ ਮਹਲਾ ੩ ॥ ਆਪੁ ਵੰਞਾਏ ਤਾ ਸਭ ਕਿਛੁ ਪਾਏ ॥ ਗੁਰ ਸਬਦੀ ਸਚੀ ਲਿਵ ਲਾਏ ॥ ਸਚੁ ਵਣੰਜਹਿ ਸਚੁ ਸੰਘਰਹਿ ਸਚੁ ਵਾਪਾਰੁ ਕਰਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਰਿ ਗੁਣ ਅਨਦਿਨੁ ਗਾਵਣਿਆ ॥ ਹਉ ਤੇਰਾ ਤੂੰ ਠਾਕੁਰੁ ਮੇਰਾ ਸਬਦਿ ਵਡਿਆਈ ਦੇਵਣਿਆ ॥੧॥ ਰਹਾਉ ॥ ਵੇਲਾ ਵਖਤ ਸਭਿ ਸੁਹਾਇਆ ॥ ਜਿਤੁ ਸਚਾ ਮੇਰੇ ਮਨਿ ਭਾਇਆ ॥ ਸਚੇ ਸੇਵਿਐ ਸਚੁ ਵਡਿਆਈ ਗੁਰ ਕਿਰਪਾ ਤੇ ਸਚੁ ਪਾਵਣਿਆ ॥੨॥ ਭਾਉ ਭੋਜਨੁ ਸਤਿਗੁਰਿ ਤੁਠੈ ਪਾਏ ॥ ਅਨ ਰਸੁ ਚੂਕੈ ਹਰਿ ਰਸੁ ਮੰਨਿ ਵਸਾਏ ॥ ਸਚੁ ਸੰਤੋਖੁ ਸਹਜ ਸੁਖੁ ਬਾਣੀ ਪੂਰੇ ਗੁਰ ਤੇ ਪਾਵਣਿਆ ॥੩॥ ਸਤਿਗੁਰੁ ਨ ਸੇਵਹਿ ਮੂਰਖ ਅੰਧ ਗਵਾਰਾ ॥ ਫਿਰਿ ਓਇ ਕਿਥਹੁ ਪਾਇਨਿ ਮੋਖ ਦੁਆਰਾ ॥ ਮਰਿ ਮਰਿ ਜੰਮਹਿ ਫਿਰਿ ਫਿਰਿ ਆਵਹਿ ਜਮ ਦਰਿ ਚੋਟਾ ਖਾਵਣਿਆ ॥੪॥ ਸਬਦੈ ਸਾਦੁ ਜਾਣਹਿ ਤਾ ਆਪੁ ਪਛਾਣਹਿ ॥ ਨਿਰਮਲ ਬਾਣੀ ਸਬਦਿ ਵਖਾਣਹਿ ॥ ਸਚੇ ਸੇਵਿ ਸਦਾ ਸੁਖੁ ਪਾਇਨਿ ਨਉ ਨਿਧਿ ਨਾਮੁ ਮੰਨਿ ਵਸਾਵਣਿਆ ॥੫॥ ਸੋ ਥਾਨੁ ਸੁਹਾਇਆ ਜੋ ਹਰਿ ਮਨਿ ਭਾਇਆ ॥ ਸਤਸੰਗਤਿ ਬਹਿ ਹਰਿ ਗੁਣ ਗਾਇਆ ॥ ਅਨਦਿਨੁ ਹਰਿ ਸਾਲਾਹਹਿ ਸਾਚਾ ਨਿਰਮਲ ਨਾਦੁ ਵਜਾਵਣਿਆ ॥੬॥ ਮਨਮੁਖ ਖੋਟੀ ਰਾਸਿ ਖੋਟਾ ਪਾਸਾਰਾ ॥ ਕੂੜੁ ਕਮਾਵਨਿ ਦੁਖੁ ਲਾਗੈ ਭਾਰਾ ॥ ਭਰਮੇ ਭੂਲੇ ਫਿਰਨਿ ਦਿਨ ਰਾਤੀ ਮਰਿ ਜਨਮਹਿ ਜਨਮੁ ਗਵਾਵਣਿਆ ॥੭॥ ਸਚਾ ਸਾਹਿਬੁ ਮੈ ਅਤਿ ਪਿਆਰਾ ॥ ਪੂਰੇ ਗੁਰ ਕੈ ਸਬਦਿ ਅਧਾਰਾ ॥ ਨਾਨਕ ਨਾਮਿ ਮਿਲੈ ਵਡਿਆਈ ਦੁਖੁ ਸੁਖੁ ਸਮ ਕਰਿ ਜਾਨਣਿਆ ॥੮॥੧੦॥੧੧॥

Leave a Reply

Powered By Indic IME