ਮਾਝ ਮਹਲਾ ੩ ॥ ਤੇਰੀਆ ਖਾਣੀ ਤੇਰੀਆ ਬਾਣੀ ॥ ਬਿਨੁ ਨਾਵੈ ਸਭ ਭਰਮਿ ਭੁਲਾਣੀ ॥ ਗੁਰ ਸੇਵਾ ਤੇ ਹਰਿ ਨਾਮੁ ਪਾਇਆ ਬਿਨੁ ਸਤਿਗੁਰ ਕੋਇ ਨ ਪਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਹਰਿ ਸੇਤੀ ਚਿਤੁ ਲਾਵਣਿਆ ॥ ਹਰਿ ਸਚਾ ਗੁਰ ਭਗਤੀ ਪਾਈਐ ਸਹਜੇ ਮੰਨਿ ਵਸਾਵਣਿਆ ॥੧॥ ਰਹਾਉ ॥ ਸਤਿਗੁਰੁ ਸੇਵੇ ਤਾ ਸਭ ਕਿਛੁ ਪਾਏ ॥ ਜੇਹੀ ਮਨਸਾ ਕਰਿ ਲਾਗੈ ਤੇਹਾ ਫਲੁ ਪਾਏ ॥ ਸਤਿਗੁਰੁ ਦਾਤਾ ਸਭਨਾ ਵਥੂ ਕਾ ਪੂਰੈ ਭਾਗਿ ਮਿਲਾਵਣਿਆ ॥੨॥ ਇਹੁ ਮਨੁ ਮੈਲਾ ਇਕੁ ਨ ਧਿਆਏ ॥ ਅੰਤਰਿ ਮੈਲੁ ਲਾਗੀ ਬਹੁ ਦੂਜੈ ਭਾਏ ॥ ਤਟਿ ਤੀਰਥਿ ਦਿਸੰਤਰਿ ਭਵੈ ਅਹੰਕਾਰੀ ਹੋਰੁ ਵਧੇਰੈ ਹਉਮੈ ਮਲੁ ਲਾਵਣਿਆ ॥੩॥ ਸਤਿਗੁਰੁ ਸੇਵੇ ਤਾ ਮਲੁ ਜਾਏ ॥ ਜੀਵਤੁ ਮਰੈ ਹਰਿ ਸਿਉ ਚਿਤੁ ਲਾਏ ॥ ਹਰਿ ਨਿਰਮਲੁ ਸਚੁ ਮੈਲੁ ਨ ਲਾਗੈ ਸਚਿ ਲਾਗੈ ਮੈਲੁ ਗਵਾਵਣਿਆ ॥੪॥ ਬਾਝੁ ਗੁਰੂ ਹੈ ਅੰਧ ਗੁਬਾਰਾ ॥ ਅਗਿਆਨੀ ਅੰਧਾ ਅੰਧੁ ਅੰਧਾਰਾ ॥ ਬਿਸਟਾ ਕੇ ਕੀੜੇ ਬਿਸਟਾ ਕਮਾਵਹਿ ਫਿਰਿ ਬਿਸਟਾ ਮਾਹਿ ਪਚਾਵਣਿਆ ॥੫॥ ਮੁਕਤੇ ਸੇਵੇ ਮੁਕਤਾ ਹੋਵੈ ॥ ਹਉਮੈ ਮਮਤਾ ਸਬਦੇ ਖੋਵੈ ॥ ਅਨਦਿਨੁ ਹਰਿ ਜੀਉ ਸਚਾ ਸੇਵੀ ਪੂਰੈ ਭਾਗਿ ਗੁਰੁ ਪਾਵਣਿਆ ॥੬॥ ਆਪੇ ਬਖਸੇ ਮੇਲਿ ਮਿਲਾਏ ॥ ਪੂਰੇ ਗੁਰ ਤੇ ਨਾਮੁ ਨਿਧਿ ਪਾਏ ॥ ਸਚੈ ਨਾਮਿ ਸਦਾ ਮਨੁ ਸਚਾ ਸਚੁ ਸੇਵੇ ਦੁਖੁ ਗਵਾਵਣਿਆ ॥੭॥ ਸਦਾ ਹਜੂਰਿ ਦੂਰਿ ਨ ਜਾਣਹੁ ॥ ਗੁਰ ਸਬਦੀ ਹਰਿ ਅੰਤਰਿ ਪਛਾਣਹੁ ॥ ਨਾਨਕ ਨਾਮਿ ਮਿਲੈ ਵਡਿਆਈ ਪੂਰੇ ਗੁਰ ਤੇ ਪਾਵਣਿਆ ॥੮॥੧੧॥੧੨॥
Scroll