ਮਾਝ ਮਹਲਾ ੩ ॥ ਐਥੈ ਸਾਚੇ ਸੁ ਆਗੈ ਸਾਚੇ ॥ ਮਨੁ ਸਚਾ ਸਚੈ ਸਬਦਿ ਰਾਚੇ ॥ ਸਚਾ ਸੇਵਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥੧॥ ਹਉ ਵਾਰੀ ਜੀਉ ਵਾਰੀ ਸਚਾ ਨਾਮੁ ਮੰਨਿ ਵਸਾਵਣਿਆ ॥ ਸਚੇ ਸੇਵਹਿ ਸਚਿ ਸਮਾਵਹਿ ਸਚੇ ਕੇ ਗੁਣ ਗਾਵਣਿਆ ॥੧॥ ਰਹਾਉ ॥ ਪੰਡਿਤ ਪੜਹਿ ਸਾਦੁ ਨ ਪਾਵਹਿ ॥ ਦੂਜੈ ਭਾਇ ਮਾਇਆ ਮਨੁ ਭਰਮਾਵਹਿ ॥ ਮਾਇਆ ਮੋਹਿ ਸਭ ਸੁਧਿ ਗਵਾਈ ਕਰਿ ਅਵਗਣ ਪਛੋਤਾਵਣਿਆ ॥੨॥ ਸਤਿਗੁਰੁ ਮਿਲੈ ਤਾ ਤਤੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਸਬਦਿ ਮਰੈ ਮਨੁ ਮਾਰੈ ਅਪੁਨਾ ਮੁਕਤੀ ਕਾ ਦਰੁ ਪਾਵਣਿਆ ॥੩॥ ਕਿਲਵਿਖ ਕਾਟੈ ਕ੍ਰੋਧੁ ਨਿਵਾਰੇ ॥ ਗੁਰ ਕਾ ਸਬਦੁ ਰਖੈ ਉਰ ਧਾਰੇ ॥ ਸਚਿ ਰਤੇ ਸਦਾ ਬੈਰਾਗੀ ਹਉਮੈ ਮਾਰਿ ਮਿਲਾਵਣਿਆ ॥੪॥ ਅੰਤਰਿ ਰਤਨੁ ਮਿਲੈ ਮਿਲਾਇਆ ॥ ਤ੍ਰਿਬਿਧਿ ਮਨਸਾ ਤ੍ਰਿਬਿਧਿ ਮਾਇਆ ॥ ਪੜਿ ਪੜਿ ਪੰਡਿਤ ਮੋਨੀ ਥਕੇ ਚਉਥੇ ਪਦ ਕੀ ਸਾਰ ਨ ਪਾਵਣਿਆ ॥੫॥ ਆਪੇ ਰੰਗੇ ਰੰਗੁ ਚੜਾਏ ॥ ਸੇ ਜਨ ਰਾਤੇ ਗੁਰ ਸਬਦਿ ਰੰਗਾਏ ॥ ਹਰਿ ਰੰਗੁ ਚੜਿਆ ਅਤਿ ਅਪਾਰਾ ਹਰਿ ਰਸਿ ਰਸਿ ਗੁਣ ਗਾਵਣਿਆ ॥੬॥ ਗੁਰਮੁਖਿ ਰਿਧਿ ਸਿਧਿ ਸਚੁ ਸੰਜਮੁ ਸੋਈ ॥ ਗੁਰਮੁਖਿ ਗਿਆਨੁ ਨਾਮਿ ਮੁਕਤਿ ਹੋਈ ॥ ਗੁਰਮੁਖਿ ਕਾਰ ਸਚੁ ਕਮਾਵਹਿ ਸਚੇ ਸਚਿ ਸਮਾਵਣਿਆ ॥੭॥ ਗੁਰਮੁਖਿ ਥਾਪੇ ਥਾਪਿ ਉਥਾਪੇ ॥ ਗੁਰਮੁਖਿ ਜਾਤਿ ਪਤਿ ਸਭੁ ਆਪੇ ॥ ਨਾਨਕ ਗੁਰਮੁਖਿ ਨਾਮੁ ਧਿਆਏ ਨਾਮੇ ਨਾਮਿ ਸਮਾਵਣਿਆ ॥੮॥੧੨॥੧੩॥

Leave a Reply

Powered By Indic IME