ਰਾਗੁ ਕਲਿਆਨ ਮਹਲਾ ੪ ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਰਾਮਾ ਰਮ ਰਾਮੈ ਅੰਤੁ ਨ ਪਾਇਆ ॥ ਹਮ ਬਾਰਿਕ ਪ੍ਰਤਿਪਾਰੇ ਤੁਮਰੇ ਤੂ ਬਡ ਪੁਰਖੁ ਪਿਤਾ ਮੇਰਾ ਮਾਇਆ ॥੧॥ ਰਹਾਉ ॥ ਹਰਿ ਕੇ ਨਾਮ ਅਸੰਖ ਅਗਮ ਹਹਿ ਅਗਮ ਅਗਮ ਹਰਿ ਰਾਇਆ ॥ ਗੁਣੀ ਗਿਆਨੀ ਸੁਰਤਿ ਬਹੁ ਕੀਨੀ ਇਕੁ ਤਿਲੁ ਨਹੀ ਕੀਮਤਿ ਪਾਇਆ ॥੧॥ ਗੋਬਿਦ ਗੁਣ ਗੋਬਿਦ ਸਦ ਗਾਵਹਿ ਗੁਣ ਗੋਬਿਦ ਅੰਤੁ ਨ ਪਾਇਆ ॥ ਤੂ ਅਮਿਤਿ ਅਤੋਲੁ ਅਪਰੰਪਰ ਸੁਆਮੀ ਬਹੁ ਜਪੀਐ ਥਾਹ ਨ ਪਾਇਆ ॥੨॥ ਉਸਤਤਿ ਕਰਹਿ ਤੁਮਰੀ ਜਨ ਮਾਧੌ ਗੁਨ ਗਾਵਹਿ ਹਰਿ ਰਾਇਆ ॥ ਤੁਮ੍ਹ੍ਹ ਜਲ ਨਿਧਿ ਹਮ ਮੀਨੇ ਤੁਮਰੇ ਤੇਰਾ ਅੰਤੁ ਨ ਕਤਹੂ ਪਾਇਆ ॥੩॥ ਜਨ ਕਉ ਕ੍ਰਿਪਾ ਕਰਹੁ ਮਧਸੂਦਨ ਹਰਿ ਦੇਵਹੁ ਨਾਮੁ ਜਪਾਇਆ ॥ ਮੈ ਮੂਰਖ ਅੰਧੁਲੇ ਨਾਮੁ ਟੇਕ ਹੈ ਜਨ ਨਾਨਕ ਗੁਰਮੁਖਿ ਪਾਇਆ ॥੪॥੧॥
Scroll