ਕਲਿਆਨੁ ਮਹਲਾ ੪ ॥ ਹਰਿ ਜਨੁ ਗੁਨ ਗਾਵਤ ਹਸਿਆ ॥ ਹਰਿ ਹਰਿ ਭਗਤਿ ਬਨੀ ਮਤਿ ਗੁਰਮਤਿ ਧੁਰਿ ਮਸਤਕਿ ਪ੍ਰਭਿ ਲਿਖਿਆ ॥੧॥ ਰਹਾਉ ॥ ਗੁਰ ਕੇ ਪਗ ਸਿਮਰਉ ਦਿਨੁ ਰਾਤੀ ਮਨਿ ਹਰਿ ਹਰਿ ਹਰਿ ਬਸਿਆ ॥ ਹਰਿ ਹਰਿ ਹਰਿ ਕੀਰਤਿ ਜਗਿ ਸਾਰੀ ਘਸਿ ਚੰਦਨੁ ਜਸੁ ਘਸਿਆ ॥੧॥ ਹਰਿ ਜਨ ਹਰਿ ਹਰਿ ਹਰਿ ਲਿਵ ਲਾਈ ਸਭਿ ਸਾਕਤ ਖੋਜਿ ਪਇਆ ॥ ਜਿਉ ਕਿਰਤ ਸੰਜੋਗਿ ਚਲਿਓ ਨਰ ਨਿੰਦਕੁ ਪਗੁ ਨਾਗਨਿ ਛੁਹਿ ਜਲਿਆ ॥੨॥ ਜਨ ਕੇ ਤੁਮ੍ਹ੍ਹ ਹਰਿ ਰਾਖੇ ਸੁਆਮੀ ਤੁਮ੍ਹ੍ਹ ਜੁਗਿ ਜੁਗਿ ਜਨ ਰਖਿਆ ॥ ਕਹਾ ਭਇਆ ਦੈਤਿ ਕਰੀ ਬਖੀਲੀ ਸਭ ਕਰਿ ਕਰਿ ਝਰਿ ਪਰਿਆ ॥੩॥ ਜੇਤੇ ਜੀਅ ਜੰਤ ਪ੍ਰਭਿ ਕੀਏ ਸਭਿ ਕਾਲੈ ਮੁਖਿ ਗ੍ਰਸਿਆ ॥ ਹਰਿ ਜਨ ਹਰਿ ਹਰਿ ਹਰਿ ਪ੍ਰਭਿ ਰਾਖੇ ਜਨ ਨਾਨਕ ਸਰਨਿ ਪਇਆ ॥੪॥੨॥

Leave a Reply

Powered By Indic IME