ਕਲਿਆਨ ਮਹਲਾ ੪ ॥ ਮੇਰੇ ਮਨ ਜਪੁ ਜਪਿ ਜਗੰਨਾਥੇ ॥ ਗੁਰ ਉਪਦੇਸਿ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਦੁਖ ਲਾਥੇ ॥੧॥ ਰਹਾਉ ॥ ਰਸਨਾ ਏਕ ਜਸੁ ਗਾਇ ਨ ਸਾਕੈ ਬਹੁ ਕੀਜੈ ਬਹੁ ਰਸੁਨਥੇ ॥ ਬਾਰ ਬਾਰ ਖਿਨੁ ਪਲ ਸਭਿ ਗਾਵਹਿ ਗੁਨ ਕਹਿ ਨ ਸਕਹਿ ਪ੍ਰਭ ਤੁਮਨਥੇ ॥੧॥ ਹਮ ਬਹੁ ਪ੍ਰੀਤਿ ਲਗੀ ਪ੍ਰਭ ਸੁਆਮੀ ਹਮ ਲੋਚਹ ਪ੍ਰਭੁ ਦਿਖਨਥੇ ॥ ਤੁਮ ਬਡ ਦਾਤੇ ਜੀਅ ਜੀਅਨ ਕੇ ਤੁਮ ਜਾਨਹੁ ਹਮ ਬਿਰਥੇ ॥੨॥ ਕੋਈ ਮਾਰਗੁ ਪੰਥੁ ਬਤਾਵੈ ਪ੍ਰਭ ਕਾ ਕਹੁ ਤਿਨ ਕਉ ਕਿਆ ਦਿਨਥੇ ॥ ਸਭੁ ਤਨੁ ਮਨੁ ਅਰਪਉ ਅਰਪਿ ਅਰਾਪਉ ਕੋਈ ਮੇਲੈ ਪ੍ਰਭ ਮਿਲਥੇ ॥੩॥ ਹਰਿ ਕੇ ਗੁਨ ਬਹੁਤ ਬਹੁਤ ਬਹੁ ਸੋਭਾ ਹਮ ਤੁਛ ਕਰਿ ਕਰਿ ਬਰਨਥੇ ॥ ਹਮਰੀ ਮਤਿ ਵਸਗਤਿ ਪ੍ਰਭ ਤੁਮਰੈ ਜਨ ਨਾਨਕ ਕੇ ਪ੍ਰਭ ਸਮਰਥੇ ॥੪॥੩॥

Leave a Reply

Powered By Indic IME