ਕਲਿਆਨ ਮਹਲਾ ੪ ॥ ਮੇਰੇ ਮਨ ਜਪਿ ਹਰਿ ਗੁਨ ਅਕਥ ਸੁਨਥਈ ॥ ਧਰਮੁ ਅਰਥੁ ਸਭੁ ਕਾਮੁ ਮੋਖੁ ਹੈ ਜਨ ਪੀਛੈ ਲਗਿ ਫਿਰਥਈ ॥੧॥ ਰਹਾਉ ॥ ਸੋ ਹਰਿ ਹਰਿ ਨਾਮੁ ਧਿਆਵੈ ਹਰਿ ਜਨੁ ਜਿਸੁ ਬਡਭਾਗ ਮਥਈ ॥ ਜਹ ਦਰਗਹਿ ਪ੍ਰਭੁ ਲੇਖਾ ਮਾਗੈ ਤਹ ਛੁਟੈ ਨਾਮੁ ਧਿਆਇਥਈ ॥੧॥ ਹਮਰੇ ਦੋਖ ਬਹੁ ਜਨਮ ਜਨਮ ਕੇ ਦੁਖੁ ਹਉਮੈ ਮੈਲੁ ਲਗਥਈ ॥ ਗੁਰਿ ਧਾਰਿ ਕ੍ਰਿਪਾ ਹਰਿ ਜਲਿ ਨਾਵਾਏ ਸਭ ਕਿਲਬਿਖ ਪਾਪ ਗਥਈ ॥੨॥ ਜਨ ਕੈ ਰਿਦ ਅੰਤਰਿ ਪ੍ਰਭੁ ਸੁਆਮੀ ਜਨ ਹਰਿ ਹਰਿ ਨਾਮੁ ਭਜਥਈ ॥ ਜਹ ਅੰਤੀ ਅਉਸਰੁ ਆਇ ਬਨਤੁ ਹੈ ਤਹ ਰਾਖੈ ਨਾਮੁ ਸਾਥਈ ॥੩॥ ਜਨ ਤੇਰਾ ਜਸੁ ਗਾਵਹਿ ਹਰਿ ਹਰਿ ਪ੍ਰਭ ਹਰਿ ਜਪਿਓ ਜਗੰਨਥਈ ॥ ਜਨ ਨਾਨਕ ਕੇ ਪ੍ਰਭ ਰਾਖੇ ਸੁਆਮੀ ਹਮ ਪਾਥਰ ਰਖੁ ਬੁਡਥਈ ॥੪॥੪॥
Scroll