ਕਲਿਆਨ ਮਹਲਾ ੪ ॥ ਹਮਰੀ ਚਿਤਵਨੀ ਹਰਿ ਪ੍ਰਭੁ ਜਾਨੈ ॥ ਅਉਰੁ ਕੋਈ ਨਿੰਦ ਕਰੈ ਹਰਿ ਜਨ ਕੀ ਪ੍ਰਭੁ ਤਾ ਕਾ ਕਹਿਆ ਇਕੁ ਤਿਲੁ ਨਹੀ ਮਾਨੈ ॥੧॥ ਰਹਾਉ ॥ ਅਉਰ ਸਭ ਤਿਆਗਿ ਸੇਵਾ ਕਰਿ ਅਚੁਤ ਜੋ ਸਭ ਤੇ ਊਚ ਠਾਕੁਰੁ ਭਗਵਾਨੈ ॥ ਹਰਿ ਸੇਵਾ ਤੇ ਕਾਲੁ ਜੋਹਿ ਨ ਸਾਕੈ ਚਰਨੀ ਆਇ ਪਵੈ ਹਰਿ ਜਾਨੈ ॥੧॥ ਜਾ ਕਉ ਰਾਖਿ ਲੇਇ ਮੇਰਾ ਸੁਆਮੀ ਤਾ ਕਉ ਸੁਮਤਿ ਦੇਇ ਪੈ ਕਾਨੈ ॥ ਤਾ ਕਉ ਕੋਈ ਅਪਰਿ ਨ ਸਾਕੈ ਜਾ ਕੀ ਭਗਤਿ ਮੇਰਾ ਪ੍ਰਭੁ ਮਾਨੈ ॥੨॥ ਹਰਿ ਕੇ ਚੋਜ ਵਿਡਾਨ ਦੇਖੁ ਜਨ ਜੋ ਖੋਟਾ ਖਰਾ ਇਕ ਨਿਮਖ ਪਛਾਨੈ ॥ ਤਾ ਤੇ ਜਨ ਕਉ ਅਨਦੁ ਭਇਆ ਹੈ ਰਿਦ ਸੁਧ ਮਿਲੇ ਖੋਟੇ ਪਛੁਤਾਨੈ ॥੩॥ ਤੁਮ ਹਰਿ ਦਾਤੇ ਸਮਰਥ ਸੁਆਮੀ ਇਕੁ ਮਾਗਉ ਤੁਝ ਪਾਸਹੁ ਹਰਿ ਦਾਨੈ ॥ ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਦੀਜੈ ਸਦ ਬਸਹਿ ਰਿਦੈ ਮੋਹਿ ਹਰਿ ਚਰਾਨੈ ॥੪॥੫॥
Scroll